40 ਮੁਕਤਿਆਂ ਦੀ ਨਿੱਘੀ ਯਾਦ ’ਚ ਬੁੱਢਾ ਦਲ ਨਿਹੰਗ ਸਿੰਘਾਂ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ :

ਏਜੰਸੀ

ਖ਼ਬਰਾਂ, ਪੰਜਾਬ

40 ਮੁਕਤਿਆਂ ਦੀ ਨਿੱਘੀ ਯਾਦ ’ਚ ਬੁੱਢਾ ਦਲ ਨਿਹੰਗ ਸਿੰਘਾਂ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ : ਬਾਬਾ ਬਲਬੀਰ ਸਿੰਘ

image

ਸਿਆਸੀ ਦਲਾਂ ਨੂੰ ਅਪੀਲ ਕਿ ਸਿਆਸੀ 

ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ, ਗੁਰਦੇਵ ਸਿੰਘ): ਮੁਕਤਸਰ ਦੇ 40 (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਵਲੋਂ ਚਲੀ ਆਉਂਦੀ ਖ਼ਾਲਸਾਈ ਰਵਾਇਤ ਅਨੁਸਾਰ 15 ਜਨਵਰੀ ਨੂੰ ਸਮੂਹ ਨਿਹੰਗ ਸਿੰਘਾਂ ਦਲਾਂ ਦੇ ਸਹਿਯੋਗ ਨਾਲ ਪੁਰਾਤਨ ਖ਼ਾਲਸਾਈ ਪ੍ਰੰਪਰਾ ਅਨੁਸਾਰ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ।
ਅੱਜ ਨਿਹੰਗ ਸਿੰਘਾਂ ਦੀ ਛਾਉਣੀ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾੳਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਲਿਖਤੀ ਪ੍ਰੈਸ ਬਿਆਨ ਵਿਚ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਨਵੀਂ ਆਉਣ ਵਾਲੀ ਨੌਜਵਾਨ ਪਨੀਰੀ ਨੂੰ ਇਨ੍ਹਾਂ ਸ਼ਹੀਦਾਂ ਦੇ ਇਤਿਹਾਸ ਬਾਰੇ ਜਾਣੂੰ ਕਰਾਉਣਾ ਲਾਜ਼ਮੀ ਹੈ। ਅੱਜ ਅਧੁਨਿਕ ਬਿਜਲਈ ਸਾਧਨਾਂ ਜੰਤਰਾਂ ਨਾਲ ਬੱਚੇ ਜੁੜ ਕੇ ਅਜਿਹੇ ਮਾਣਮੱਤੇ ਇਤਿਹਾਸ ਤੋਂ ਵਿਰਲੇ ਹੋ ਗਏ ਹਨ। ਸੱਭ ਨੂੰ ਰਲ ਮਿਲ ਕੇ ਹੰਭਲਾ ਮਾਰ ਕੇ ਗੁਰੂ ਇਤਿਹਾਸ ਨਾਲ ਜੋੜਨ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਬੱਚਿਆਂ ਨੂੰ ਘੋੜਸਵਾਰੀ, ਨੇਜਾਬਾਜ਼ੀ, ਤੀਰਕਮਾਨ, ਸ਼ਸਤਰ ਅਤੇ ਸਾਸ਼ਤਰ ਵਿਦਿਆ ਲੈਣੀ ਚਾਹੀਦੀ ਹੈ ਅਤੇ ਚੋਲਾ ਤੇ ਦੁਮਾਲਾ ਧਾਰਨ ਕਰਨਾ ਚਾਹੀਦਾ ਹੈ। 
ਉਨ੍ਹਾਂ ਨਾਲ ਹੀ ਸਮੁੱਚੇ ਸਿਆਸੀ ਦਲਾਂ ਨੂੰ ਬੇਦਾਵੇ ਦੇ ਇਤਿਹਾਸਕ ਪ੍ਰਸੰਗ ਨੂੰ ਸਮਝਦਿਆਂ, ਰਾਜਸੀ ਕਾਨਫ਼ਰੰਸਾਂ ਤੋਂ ਮੁਕੰਮਲ ਤੌਰ ’ਤੇ ਗੁਰੇਜ਼ ਕਰਨ ਦਾ ਸੁਝਾਅ ਦਿਤਾ ਹੈ। ਉਨ੍ਹਾਂ ਕਿਹਾ ਕੇਵਲ ਗੁਰਮਤਿ ਸਮਾਗਮ ਹੀ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਵਿਚ ਗੁਰਇਤਿਹਾਸ, ਗੁਰਬਾਣੀ, ਸਦਾਚਾਰਕ ਜੀਵਨ ਪ੍ਰਤੀ ਸਾਰੇ ਆਗੂ ਗੱਲ ਕਰਨ।