ਕੇਜਰੀਵਾਲ ਜਦੋਂ ਵੀ ਪੰਜਾਬ ਆਉਂਦੇ ਹਨ ਕੋਰੋਨਾ ਫੈਲਾ ਕੇ ਚਲੇ ਜਾਂਦੇ ਹਨ - ਰਾਜ ਕੁਮਾਰ ਵੇਰਕਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੋਣ ਕਮਿਸ਼ਨ ਨੇ ਕਿਹਾ ਹੈ ਕਿ ਕੋਈ ਵੀ ਸਿਆਸੀ ਪਾਰਟੀ 15 ਜਨਵਰੀ ਤੱਕ ਪ੍ਰਚਾਰ ਨਾ ਕਰੇ, ਕੇਜਰੀਵਾਲ ਨੂੰ ਨੋਟਿਸ ਜਾਰੀ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ

Raj Kumar Verka

 

ਮੁਹਾਲੀ - ਖਰੜ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਕੀਤੇ ਘਰ-ਘਰ ਪ੍ਰਚਾਰ ਨੂੰ ਲੈ ਕੇ ਕਾਂਗਰਸ ਭੜਕ ਗਈ ਹੈ। ਕੈਬਿਨਟ ਮੰਤਰੀ ਰਾਜਕੁਮਾਰ ਵੇਰਕਾ ਨੇ ਡੋਰ-ਟੂ-ਡੋਰ ਪ੍ਰਚਾਰ ਕਰਨ ਨੂੰ ਲੈ ਕੇ ਕਿਹਾ ਕਿ ਕੇਜਰੀਵਾਲ ਜਦੋਂ ਵੀ ਆਉਂਦਾ ਹੈ, ਪੰਜਾਬ ਵਿਚ ਕੋਰੋਨਾ ਫੈਲਾ ਕੇ ਚਲਾ ਜਾਂਦਾ ਹੈ।

 

ਉਹਨਾਂ ਕਿਹਾ ਕਿ ਕੇਜਰੀਵਾਲ ਪਹਿਲਾਂ ਵੀ ਆਏ ਸਨ ਅਤੇ ਉਸ ਸਮੇਂ ਉਹਨਾਂ ਨੂੰ ਖੁਦ ਨੂੰ ਕੋਰੋਨਾ ਹੋ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਕੋਈ ਵੀ ਸਿਆਸੀ ਪਾਰਟੀ 15 ਜਨਵਰੀ ਤੱਕ ਪ੍ਰਚਾਰ ਨਾ ਕਰੇ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਕੇਜਰੀਵਾਲ ਨੂੰ ਨੋਟਿਸ ਜਾਰੀ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ 2 ਦਿਨਾਂ ਪੰਜਾਬ ਦੌਰੇ 'ਤੇ ਹਨ।

ਉਨ੍ਹਾਂ ਨੇ ਸਭ ਤੋਂ ਪਹਿਲਾਂ ਮੋਹਾਲੀ 'ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ ਲਈ ਘਰ-ਘਰ ਜਾ ਕੇ ਪ੍ਰਚਾਰ ਕੀਤਾ। ਇਸ ਮੌਕੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਪਟਿਆਲਾ 'ਚ ਸ਼ਾਂਤੀ ਮਾਰਚ ਕੱਢਿਆ ਸੀ।