83ਵੀਂ ਦੋ ਰੋਜ਼ਾ ਸਰਬ ਭਾਰਤ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਇਡਿੰਗ ਅਫਸਰਾਂ ਦੀ ਕਾਨਫਰੰਸ

ਏਜੰਸੀ

ਖ਼ਬਰਾਂ, ਪੰਜਾਬ

ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨਕ ਕਮੇਟੀਆਂ ਨੂੰ ਹੋਰ ਮਜ਼ਬੂਤ ਬਨਾਉਣ ’ਤੇ ਜ਼ੋਰ

83rd Two-Day Conference of Presiding Officers of All India Legislative Bodies

 

 ਚੰਡੀਗੜ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ 83ਵੀਂ ਦੋ ਰੋਜ਼ਾ ਸਰਬ ਭਾਰਤ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਇਡਿੰਗ ਅਫਸਰਾਂ (ਸਪੀਕਰਾਂ/ਡਿਪਟੀ ਸਪੀਕਰਾਂ/ਚੇਅਰਮੈਨਾਂ) ਦੀ ਕਾਨਫਰੰਸ ਵਿੱਚ ਭਾਗ ਲੈਂਦਿਆਂ ਵੱਖਵੱਖ ਮੁੱਦਿਆਂ ’ਤੇ ਚਰਚਾ ਵਿੱਚ ਹਿੱਸਾ ਲਿਆ। ਇਹ ਕਾਨਫਰੰਸ ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਜੈਪੁਰ ਵਿਖੇ ਹੋ ਰਹੀ ਹੈ ਜਿਸ ਦਾ ਉਦਘਾਟਨ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਵਲੋਂ ਕੀਤਾ ਗਿਆ ਸੀ। 

ਇਸ ਕਾਨਫਰੰਸ ਵਿੱਚ ਵਿਧਾਨਕ/ਸੰਸਦੀ ਕਮੇਟੀਆਂ ਦੀ ਮਹੱਤਤਾ ਦੇ ਵਿਸ਼ੇ ਤੇ ਬੋਲਦਿਆਂ ਸਰਦਾਰ ਸੰਧਵਾਂ ਨੇ ਕਿਹਾ ਕਿ ਸਾਨੂੰ ਵਿਧਾਨਕ ਕਮੇਟੀਆਂ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਜੋ ਲੋਕ ਹਿੱਤ ਵਿੱਚ ਦੇਸ਼ ਦੇ ਵਿਕਾਸ ਦਾ ਰਾਹ ਪੱਧਰਾ ਹੋਵੇ ਅਤੇ ਸਰਕਾਰ ਦੇ ਅੰਗ ਕਾਰਜਪਾਲਿਕਾ ਨੂੰ ਵਿਧਾਨਪਾਲਿਕ ਪ੍ਰਤੀ ਹੋਰ ਜਵਾਬਦੇਹ ਬਣਾਇਆ ਜਾ ਸਕੇ।

ਉਨਾਂ ਨੇ ਲੋਕਾਂ ਨੂੰ ਦਰਪੇਸ਼ ਵੱਖ ਵੱਖ ਮੁੱਦਿਆਂ ’ਤੇ ਵਿਚਾਰਚਰਚਾਵਾਂ ਦੀ ਮਹੱਤਤਾ ਤੇ ਜ਼ੋਰ ਦੇਂਦਿਆ ਕਿਹਾ ਕਿ ਵਿਧਾਨਕ/ਸੰਸਦੀ ਕਮੇਟੀਆਂ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਨਾਲ ਹੀ ਵਿਧਾਨਕ ਸੰਸਥਾਵਾਂ ਮਜ਼ਬੂਤ ਹੋਣਗੀਆਂ, ਜਿਸ ਨਾਲ ਭਾਰਤੀ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ।