ਸੰਘਣੀ ਧੁੰਦ ਕਾਰਨ ਗਿੱਦੜਵਾਹਾਂ ’ਚ ਵਾਪਰਿਆਂ ਸੜਕ ਹਾਦਸਾ, ਦੋ ਨੌਜਵਾਨਾਂ ਦੀ ਦਰਦਨਾਕ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਲਾਕ ਵਿਰੁੱਧ ਮਾਮਲਾ ਕਰ ਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ

Due to dense fog, road accident happened in Giddarwah, two youth died painfully

 

ਗਿੱਦੜਬਾਹਾ: ਪੰਜਾਬ ਚ ਨਿੱਤ ਸੰਘਣ ਧੁੰਦ ਕਾਰਨ ਸੜਕ ਹਾਦਸੇ ਵਾਪਰਨ ਦੀਆਂ ਖ਼ਬਰਾ ਸਾਹਮਣੇ ਆ ਰਹੀਆਂ  ਹਨ। ਇੱਕ ਹੋਰ ਮਾਮਲਾ ਗਿੱਦੜਬਾਹਾ-ਮਲੋਟ ਰੋਡ ’ਤੇ ਪੈਂਦੇ ਪਿੰਡ ਫ਼ਕਰਸਰ-ਥੇੜੀ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਤੀ ਰਾਤ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ। 

ਮ੍ਰਿਤਕਾਂ ਦੀ ਪਛਾਣ ਪਿੰਡ ਕੁਰਾਈਵਾਲਾ ਦੇ ਰਹਿਣ ਵਾਲੇ ਭਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਪ੍ਰੇਮੀ ਅਤੇ ਡਿਪਟੀ ਸਿੰਘ ਪੁੱਤਰ ਗੁਰਮੀਤ ਸਿੰਘ ਵਜੋਂ ਹੋਈ ਹੈ। ਦੋਵੇਂ ਨੌਜਵਾਨ ਆਪਣੇ ਮੋਟਰਸਾਈਕਲ ਰਾਹੀਂ ਪਿੰਡ ਪਥਰਾਲਾ ਤੋਂ ਵਾਪਸ ਆਪਣੇ ਘਰ ਪਿੰਡ ਕੁਰਾਈਵਾਲਾ ਨੂੰ ਜਾ ਰਹੇ ਸਨ। ਜਦੋਂ ਉਹ ਗਿੱਦੜਬਾਹਾ-ਮਲੋਟ ਰੋਡ ’ਤੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਦੇ ਨਤੀਜੇ ਵਜੋਂ ਦੋਵੇਂ ਬਾਈਕ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

 ਹਨ੍ਹੇਰਾ ਹੋਣ ਕਾਰਨ ਕਿਸੇ ਨੂੰ ਉਕਤ ਹਾਦਸੇ ਬਾਰੇ ਪਤਾ ਨਹੀਂ ਲੱਗਾ, ਜਿਸ ਕਾਰਨ ਭਿੰਦਰ ਸਿੰਘ ਘਟਨਾ ਵਾਲੀ ਜਗ੍ਹਾ ਤੋਂ ਕੁਝ ਦੂਰ ਕੱਚੀ ਜਗ੍ਹਾ ਵਿਚ ’ਤੇ ਡਿੱਗਾ ਰਿਹਾ, ਜਦੋਂ ਕਿ ਡਿਪਟੀ ਸਿੰਘ ਮ੍ਰਿਤਕ ਹਾਲਤ ਵਿਚ ਸੜਕ ’ਤੇ ਪਿਆ ਰਿਹਾ, ਜਿਸ ਉਪਰੋਂ ਹਨੇਰਾ ਅਤੇ ਸੰਘਣੀ ਧੁੰਦ ਹੋਣ ਕਾਫ਼ੀ ਵਾਹਨ ਲੰਘ ਗਏ ਤੇ ਇਸ ਕਾਰਨ ਉਸ ਦੀ ਲਾਸ਼ ਬੁਰੀ ਤਰ੍ਹਾਂ ਕੁਚਲੀ ਗਈ। 

ਸਵੇਰ ਹੋਣ ਤੇ ਲੋਕਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਦੀ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪੁੱਜੇ ਥਾਣਾ ਗਿੱਦੜਬਾਹਾ ਦੇ ਏ. ਐੱਸ. ਆਈ. ਜਸਕਰਨ ਸਿੰਘ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਲਾਕ ਵਿਰੁੱਧ ਮਾਮਲਾ ਕਰ ਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ।