Punjab News: AGTF ਵੱਲੋਂ ਅਤਿਵਾਦੀ ਰਿੰਦਾ ਦਾ ਮੁੱਖ ਸੰਚਾਲਕ ਕਾਬੂ, ਚੀਨੀ ਪਿਸਤੌਲ ਵੀ ਬਰਾਮਦ  

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ 'ਚ ਕਈ ਵਾਰਦਾਤਾਂ ਲਈ ਅਸਲਾ ਸਪਲਾਈ ਕਰਨ ਵਾਲਾ ਸੀ ਮੁਲਜ਼ਮ  

Punjab News:AGTF arrested the main operator of the terrorist Rinda, Chinese pistol was also recovered

Punjab News: ਚੰਡੀਗੜ੍ਹ : AGTF ਪੰਜਾਬ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸਾਂਝੇ ਆਪਰੇਸ਼ਨ ਦੌਰਾਨ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਦਰਅਸਲ ਏਜੰਸੀਆਂ ਨੇ ਕੈਲਾਸ਼ ਖਿਚਨ ਨਾਂ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕੈਲਾਸ਼ ਖਿਚਨ ਪਾਕਿਸਤਾਨ ਆਧਾਰਿਤ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਆਧਾਰਿਤ ਹਰਪ੍ਰੀਤ ਸਿੰਘ ਹੈਪੀ ਦਾ ਮੁੱਖ ਸੰਚਾਲਕ ਹੈ। ਖਿਚਨ ਕੋਲੋਂ ਇਕ ਚੀਨੀ ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।   

ਕੈਲਾਸ਼ ਖਿਚਨ ਦਾ ਅਪਰਾਧਿਕ ਪਿਛੋਕੜ ਹੈ, ਉਸ ਦੇ ਖ਼ਿਲਾਫ਼ ਰਾਜਸਥਾਨ ਅਤੇ ਪੰਜਾਬ 'ਚ ਜ਼ਬਰਦਸਤੀ, ਐੱਨ. ਡੀ. ਪੀ. ਐੱਸ., ਆਰਮਜ਼ ਐਕਟ ਵਰਗੇ ਕਈ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮ 23 ਸਤੰਬਰ ਨੂੰ ਫਾਜ਼ਿਲਕਾ 'ਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ 'ਚ ਵੀ ਲੋੜੀਂਦਾ ਸੀ।  

 

ਉਹ 23 ਸਤੰਬਰ ਨੂੰ ਫਾਜ਼ਿਲਕਾ ਵਿੱਚ ਦਰਜ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਵਿੱਚ ਵੀ ਲੋੜੀਂਦਾ ਸੀ। ਮੁੱਢਲੀ ਪੁੱਛ-ਗਿੱਛ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਖਿਚਨ ਅਤਿਵਾਦੀ ਰਿੰਦਾ ਦੇ ਨਿਰਦੇਸ਼ਾਂ 'ਤੇ ਸੂਬੇ 'ਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਸੰਗਠਨ ਬੱਬਰ ਖਾਲਿਸਤਾਨ ਇੰਟਰਨੈਸ਼ਨਲ (ਬੀ.ਕੇ.ਆਈ) ਦੇ ਸਹਿਯੋਗੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ।