Punjab Weather Update: ਕੜਾਕੇ ਦੀ ਠੰਢ ਨੇ ਠਾਰਿਆ ਪੰਜਾਬ, 1.6 ਡਿਗਰੀ ਤਾਪਮਾਨ ਨਾਲ ਬਠਿੰਡਾ ਰਿਹਾ ਸਭ ਤੋਂ ਠੰਢਾ ਸ਼ਹਿਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Weather Update: ਮੁਹਾਲੀ ਸਮੇਤ ਅੱਜ ਕਈ ਥਾਈਂ ਸੰਘਣੀ ਧੁੰਦ ਹੋਣ ਕਾਰਨ ਦ੍ਰਿਸ਼ਟੀ ਘਟੀ

Punjab Weather Update

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਅਤੇ ਧੁੰਦ ਦਾ ਕਹਿਰ ਜਾਰੀ ਹੈ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਸੀ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 16.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਅੱਜ ਮੁਹਾਲੀ ਸਮੇਤ ਕਈ ਥਾਈਂ ਸੰਘਣੀ ਧੁੰਦ ਪਈ ਹੋਈ ਹੈ, ਜਿਸ ਨਾਲ ਦ੍ਰਿਸ਼ਟੀ ਕਾਫ਼ੀ ਘੱਟ ਹੈ। ਮੌਸਮ ਵਿਭਾਗ ਨੇ 19 ਜ਼ਿਲ੍ਹਿਆਂ ਲਈ ਸਵੇਰੇ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਅੱਠ ਜ਼ਿਲ੍ਹਿਆਂ ਲਈ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। 17 ਜਨਵਰੀ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਉਮੀਦ ਹੈ।

ਕਈ ਥਾਵਾਂ 'ਤੇ ਰਾਤ ਤੋਂ ਹੀ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਇਸ ਕਾਰਨ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਕੋਹਰਾ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਪਟਿਆਲਾ ਵਿੱਚ ਸੀਤ ਲਹਿਰ ਦਾ ਅਨੁਭਵ ਹੋਣ ਦੀ ਸੰਭਾਵਨਾ ਹੈ ਨਾਲ ਹੀ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।

ਬੀਤੇ ਦਿਨ 12 ਜ਼ਿਲ੍ਹਿਆਂ ਵਿਚ ਘੱਟੋ-ਘੱਟ ਤਾਪਮਾਨ 1.6 ਡਿਗਰੀ ਤੋਂ 5.8 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 5.0 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 3.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 4.6 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 3.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਰੂਪਨਗਰ ਵਿਚ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਕੁਝ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਦ੍ਰਿਸ਼ਟੀ 50 ਤੋਂ 199 ਮੀਟਰ ਤੱਕ ਘੱਟ ਗਈ।

ਸਿਹਤ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਹੀ ਘਰੋਂ ਬਾਹਰ ਨਿਕਲਣ। ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ, ਤੁਰੰਤ ਟੋਲ-ਫ੍ਰੀ ਮੈਡੀਕਲ ਹੈਲਪਲਾਈਨ ਨੰਬਰ 104 'ਤੇ ਸੰਪਰਕ ਕਰੋ। ਇਸ ਦੌਰਾਨ, ਐਤਵਾਰ ਨੂੰ ਅਬੋਹਰ ਵਿੱਚ ਇੱਕ ਨੌਜਵਾਨ ਦੀ ਠੰਢ ਕਾਰਨ ਮੌਤ ਹੋ ਗਈ। ਜਦੋਂ ਸਵੇਰੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਉੱਠਿਆ ਹੀ ਨਹੀਂ। 

ਇਸ ਦੇ ਨਾਲ ਹੀ ਤਰਨਤਾਰਨ ਵਿੱਚ, ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਨਾਲ ਮੌਤ ਹੋ ਗਈ। ਪਰਿਵਾਰ ਆਪਣੇ ਘਰ ਦੇ ਅੰਦਰ ਅੰਗੀਠੀ ਬਾਲ ਕੇ ਸੌਂ ਗਿਆ ਸੀ। ਮ੍ਰਿਤਕਾਂ ਦੀ ਪਛਾਣ 21 ਅਰਸ਼ਦੀਪ ਸਿੰਘ ਉਸ ਦੀ ਪਤਨੀ ਜਸ਼ਨਦੀਪ ਕੌਰ ਅਤੇ ਉਨ੍ਹਾਂ ਦੇ 2 ਮਹੀਨੇ ਦੇ ਬੱਚੇ ਗੁਰਬਾਜ ਸਿੰਘ ਵਜੋਂ ਹੋਈ ਹੈ।