ਸੁਖਬੀਰ ਬਾਦਲ ਅੱਜ ਵੀ ਮਰਿਆਦਾ ਕਮੇਟੀ ਸਾਹਮਣੇ ਪੇਸ਼ ਨਾ ਹੋਏ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਧਾਨ ਸਭਾ ਦੀ ਮਰਿਆਦਾ ਕਮੇਟੀ ਸਾਹਮਣੇ ਅੱਜ ਵੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੇਸ਼ ਨਾ ਹੋਏ ਅਤੇ....

Sukhbir Singh Badal

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਮਰਿਆਦਾ ਕਮੇਟੀ ਸਾਹਮਣੇ ਅੱਜ ਵੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੇਸ਼ ਨਾ ਹੋਏ ਅਤੇ ਇਕ ਲਿਖਤੀ ਪੱਤਰ ਭੇਜ ਕੇ ਦੋ ਹਫ਼ਤਿਆਂ ਦਾ ਸਮਾਂ ਮੰਗ ਲਿਆ ਹੈ। ਮਰਿਆਦਾ ਕਮੇਟੀ ਨੇ ਪੇਸ਼ੀ ਲਈ ਸੁਖਬੀਰ ਨੂੰ 26 ਫ਼ਰਵਰੀ ਦੀ ਤਾਰੀਖ ਦਿਤੀ ਹੈ। ਜ਼ਿਕਰਯੋਗ ਹੈ ਕਿ 2018 ਵਿਚ ਜਦ ਸੇਵਾ ਮੁਕਤ ਜਸਟਿਸ ਰਣਜੀਤ ਕਮਿਸ਼ਨ ਦੀ ਰੀਪੋਰਟ 'ਤੇ ਵਿਧਾਨ ਸਭਾ ਵਿਚ ਚਰਚਾ ਹੋਈ ਸੀ ਤਾਂ ਸੁਖਬੀਰ ਬਾਦਲ ਨੇ ਹਾਊਸ ਵਿਚ ਦੋਸ਼ ਲਾਇਆ ਸੀ ਕਿ ਕਮਿਸ਼ਨ ਕਾਂਗਰਸ ਨਾਲ ਮਿਲਿਆ ਹੋਇਆ ਹੈ।

ਦੂਸਰਾ ਦੋਸ਼ ਸੀ ਕਿ ਬਲਜੀਤ ਸਿੰਘ ਦਾਦੂਵਾਲ ਨੇ ਰਾਤ ਸਮੇਂ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਗੁਪਤ ਮੀਟਿੰਗ ਕੀਤੀ ਸੀ। ਇਨ੍ਹਾਂ ਦੋਸ਼ਾਂ ਨੂੰ ਮੁੱਖ ਮੰਤਰੀ ਨੇ ਨਕਾਰ ਦਿਤਾ ਸੀ। ਇਸ ਤੋਂ ਬਾਅਦ ਹਾਊਸ ਨੇ ਜਾਂਚ ਕਮੇਟੀ ਬਣਾਈ ਸੀ ਜਿਸ ਨੇ ਇਸ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿਤਾ ਸੀ। ਬਾਅਦ ਵਿਚ ਮਰਿਆਦਾ ਕਮੇਟੀ ਨੇ ਸੁਖਬੀਰ ਬਾਦਲ ਨੂੰ ਕਮੇਟੀ ਸਾਹਮਣੇ ਪੇਸ਼ ਹੋ ਕੇ ਅਪਣਾ ਪੱਖ ਰਖਣ ਲਈ ਕਿਹਾ ਸੀ ਪਰ ਉਹ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ। ਹੁਣ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ 26 ਫ਼ਰਵਰੀ ਦੀ ਤਾਰੀਖ ਦਿਤੀ ਗਈ ਹੈ।