ਹੁਣ ਨਹੀਂ ਚਲਾ ਸਕੋਗੇ ਬੱਸਾਂ ‘ਚ ਲੱਚਰ ਗਾਣੇ, ਚਲਾਉਣ ਵਾਲਿਆਂ ਦੀ ਖ਼ੈਰ ਨਹੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬੇ ਭਰ 'ਚ ਚੱਲ ਰਹੀਆਂ ਬੱਸਾਂ 'ਚ ਭੜਕਾਊ, ਲੱਚਰਤਾ ਤੇ ਹਿੰਸਾ ਵਾਲੇ ਗਾਣੇ ਚਲਾਉਣ...

Punjab Buses

ਚੰਡੀਗੜ੍ਹ:  ਸੂਬੇ ਭਰ 'ਚ ਚੱਲ ਰਹੀਆਂ ਬੱਸਾਂ 'ਚ ਭੜਕਾਊ, ਲੱਚਰਤਾ ਤੇ ਹਿੰਸਾ ਵਾਲੇ ਗਾਣੇ ਚਲਾਉਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਖਤ ਚਿਤਾਵਨੀ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੇ ਵੱਡੀ ਸਰਗਰਮੀ ਵਿਖਾਈ ਹੈ। ਕੈਪਟਨ ਵਲੋਂ ਹਦਾਇਤ ਕੀਤੀ ਗਈ ਸੀ ਕਿ ਬੱਸਾਂ 'ਚ ਲੱਚਰ ਗਾਣੇ ਚਲਾਉਣ ਵਾਲਿਆਂ ਨੂੰ ਭਾਰੀ ਜ਼ੁਰਮਾਨਾ ਦੇਣਾ ਪਵੇਗਾ ਅਤੇ ਚਲਾਨ ਵੀ ਕੱਟੇ ਜਾਣਗੇ।

ਉਨ੍ਹਾਂ ਕਿਹਾ ਸੀ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕਿਤੇ ਉਲੰਘਣਾ ਹੁੰਦੀ ਦਿਖੇਗੀ ਤਾਂ ਇਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਅਜਿਹੀਆਂ ਚੀਜ਼ਾਂ ਨੌਜਵਾਨਾਂ ਨੂੰ ਭਟਕਾ ਕੇ ਹਿੰਸਾ ਤੇ ਬੰਦੂਕ ਸੱਭਿਆਚਾਰ ਵੱਲ ਜਾਣ ਲਈ ਉਤਸ਼ਾਹਿਤ ਕਰਦੀਆਂ ਹਨ।

ਕੈਪਟਨ ਦੇ ਇਨ੍ਹਾਂ ਨਿਰਦੇਸ਼ਾਂ ਤੋਂ ਬਾਅਦ ਹੀ 212 ਬੱਸਾਂ ਦੇ ਚਲਾਨ ਕੱਟੇ ਗਏ ਹਨ। ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਅਜਿਹੀਆਂ ਮੁਹਿੰਮਾਂ ਭਵਿੱਖ 'ਚ ਵੀ ਜ਼ੋਰਦਾਰ ਢੰਗ ਨਾਲ ਚਲਾਈਆਂ ਜਾਣਗੀਆਂ।

ਬੁਲਾਰੇ ਨੇ ਅੱਗੇ ਦੱਸਿਆ ਕਿ ਅਜਿਹੀਆਂ ਮੁਹਿੰਮਾਂ ਭਵਿੱਖ ਵਿਚ ਵੀ ਜ਼ੋਰਦਾਰ ਢੰਗ ਨਾਲ ਚਲਾਈਆਂ ਜਾਣਗੀਆਂ ਅਤੇ ਐੱਸਡੀਐੱਮਜ਼ ਅਤੇ RTA ਦੇ ਸਕੱਤਰ ਨੂੰ ਪਹਿਲਾਂ ਹੀ ਇਸ ਮੁੱਦੇ ਨੂੰ ਆਪਣੀ ਰੋਜ਼ਾਨਾ ਚੈਕਿੰਗ ਦੌਰਾਨ ਤਰਜੀਹ ਦੇ ਆਧਾਰ 'ਤੇ ਹੱਲ ਕਰਨ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਨੂੰ ਇਸ ਸਬੰਧੀ ਮਹੀਨਾਵਾਰ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ ਹੈ।