ਦਿੱਲੀ ਵਿਚ ਕਾਂਗਰਸ ਰਹੀ Zero, ਹੁਣ ਆਉਣ ਵਾਲੀਆਂ ਚੋਣਾਂ ਵਿਚ ਕਿਵੇਂ ਬਣਨਗੇ Hero!

ਏਜੰਸੀ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਅਹੁਦੇਦਾਰਾਂ ਦੇ ਸਾਰੇ ਜਿੱਤ ਦੇ ਦਾਅਵਿਆਂ ਦਾ ਖੁਲਾਸਾ ਕਰ ਦਿੱਤਾ ਹੈ।

File Photo

ਚੰਡੀਗੜ੍ਹ- ਦਿੱਲੀ ਵਾਧਾਨ ਸਭਾ ਚੋਣਾਂ ਵਿਚ ਆਪ ਨੇ ਜਿਸ ਤਰ੍ਹਾਂ ਬਾਜੀ ਮਾਰੀ ਹੈ ਉਸ ਨਾਲ ਕਾਂਗਰਸ ਵਿਚ ਕਾਫੀ ਹਲਚਲ ਹੋ ਗਈ ਹੈ। ਚੋਣ ਨਤੀਜਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਅਹੁਦੇਦਾਰਾਂ ਦੇ ਸਾਰੇ ਜਿੱਤ ਦੇ ਦਾਅਵਿਆਂ ਦਾ ਖੁਲਾਸਾ ਕਰ ਦਿੱਤਾ ਹੈ। ਦਿੱਲੀ ਵਿੱਚ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਉਹ ਭਾਰੀ ਰੌਲਾ ਪਾ ਰਹੇ ਸਨ ਕਿ ਦਿੱਲੀ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਸਰਕਾਰ ਬਣੇਗੀ,

ਪਰ ਸਾਲ 2015 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਇਸ ਵਾਰ ਵੀ ਪਾਰਟੀ ਆਪਣਾ ਖਾਤਾ ਨਹੀਂ ਖੋਲ੍ਹ ਸਕੀ। ਹਾਲਾਂਕਿ ਪੰਜਾਬ ਦੇ ਕਾਂਗਰਸੀ ਦਿੱਲੀ ਵਿਚ ਪਾਰਟੀ ਨੂੰ ਕੋਈ ਸੀਟ ਨਹੀਂ ਦਿਲਵਾ ਸਕੇ। ਦਿੱਲੀ ਵਾਸੀਆਂ ਨੇ ਕੈਪਟਨ ਅਮਰਿੰਦਰ ਅਤੇ ਉਨ੍ਹਾਂ ਦੇ ਸੰਸਦ ਮੈਂਬਰਾਂ, ਮੰਤਰੀਆਂ, ਵਿਧਾਇਕਾਂ ਅਤੇ ਹੋਰ ਕਾਂਗਰਸੀ ਅਹੁਦੇਦਾਰਾਂ ਨੂੰ ਉਨ੍ਹਾਂ ਸੀਟਾਂ ‘ਤੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਜਿਥੇ ਸਿੱਖ ਭਾਈਚਾਰਾ ਰਹਿੰਦਾ ਸੀ।

ਇਸ ਦੇ ਨਾਲ ਹੀ ਕਾਂਗਰਸ ਹਾਈ ਕਮਾਨ ਨੂੰ ਉਮੀਦ ਸੀ ਕਿ ਭਾਜਪਾ ਅਤੇ ਅਕਾਲੀ ਦਲ (ਬਾਦਲ) ਦੇ ਬੋਲ ਕਬੋਲ ਦੇ ਚਲਦੇ ਪੰਜਾਬ ਦੇ ਕਾਂਗਰਸੀ ਦਿੱਲੀ ਵਿਚ ਰਹਿੰਦੇ ਲੱਖਾਂ ਪੰਜਾਬੀਆਂ ਦਾ ਸਮਰਥਨ ਕਰ ਸਕਣਗੇ, ਪਰ ਕੈਪਟਨ ਦੀ ਟੀਮ ਸਕਾਰਾਤਮਕ ਮਾਹੌਲ ਨਹੀਂ ਬਣਾ ਸਕੀ, ਜਿਸ ਕਾਰਨ ਪੰਜਾਬ ਕਾਂਗਰਸੀਆਂ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੁੱਲ ਗਈ। ਦਿੱਲੀ ਚੋਣ ਨਤੀਜਿਆਂ ਦਾ ਸਿੱਧਾ ਅਸਰ ਪੰਜਾਬ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਤੇ ਵੀ ਜਰੂਰ ਪਵੇਗਾ। 

ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 8 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਇਕ ਵਾਰ ਫਿਰ ਆਮ ਆਦਮੀ ਪਾਰਟੀ ਨੇ ਦਿੱਲੀ ਦਾ ਦੰਗਲ ਜਿੱਤ ਲਿਆ ਹੈ। ਅਰਵਿੰਦ ਕੇਜਰੀਵਾਲ ਨੇ ਲਗਾਤਾਰ ਤੀਜੀ ਵਾਰ ਇਤਿਹਾਸ ਰਚਿਆ ਹੈ। ਇਹਨਾਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਕਾਂਗਰਸ ਇਕ ਵਾਰ ਫਿਰ ਤੋਂ ਦਿੱਲੀ ਚੋਣਾਂ ਵਿਚ ਖਾਤਾ ਖੋਲ੍ਹਣ ‘ਚ ਅਸਫਲ ਰਹੀ ਹੈ।