
'ਪ੍ਰਧਾਨ ਮੰਤਰੀ ਮੋਦੀ ਨੇ ਸਿੱਖਾਂ ਲਈ ਬਹੁਤ ਕੰਮ ਕੀਤੇ'
ਬਲਾਚੌਰ: ਵੋਟਿੰਗ ਲਈ ਸਿਰਫ਼ 8 ਦਿਨ ਬਾਕੀ ਹਨ। ਜਿਵੇਂ-ਜਿਵੇਂ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਸਿਆਸੀ ਪਾਰਟੀਆਂ ਦਾ ਪ੍ਰਚਾਰ ਵੀ ਜ਼ੋਰ ਫੜਨ ਲੱਗਾ ਹੈ। ਇਸੇ ਕੜੀ ਵਿਚ ਅੱਜ ਭਾਜਪਾ ਦੇ ਉਮੀਦਵਾਰ ਅਸ਼ੋਕ ਬਾਠ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਬਲਾਚੌਰ ਦੀ ਅਨਾਜ ਮੰਡੀ ਵਿਖੇ ਪਹੁੰਚੇ ਹੋਏ ਹਨ। ਇਸ ਦੌਰਾਨ ਜੇਪੀ ਨੱਡਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਿਫਤਾਂ ਦੇ ਪੁਲ ਬੰਨ੍ਹੇ।
BJP national president JP Nadda arrives in Balachaur
ਜੇ. ਪੀ. ਨੱਡਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿੱਖਾਂ ਲਈ ਬਹੁਤ ਕੰਮ ਕੀਤੇ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਕਾਰੀਡੋਰ ਖੋਲ੍ਹ ਕੇ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦਾ ਮੌਕਾ ਦਿੱਤਾ| ਭਾਰਤ ਵਿੱਚ ਲੰਗਰ ਨੂੰ ਟੈਕਸ ਮੁਕਤ ਕਰਨ ਦਾ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ। ਇੰਨਾ ਹੀ ਨਹੀਂ ਕਰਤਾਰਪੁਰ ਕੋਰੀਡੋਰ ਵੀ ਸਾਡੇ ਪੀਐਮ ਦੀ ਵਜ੍ਹਾ ਨਾਲ ਸੰਭਵ ਹੋਇਆ ਹੈ।’ ਨੱਡਾ ਨੇ ਕਿਹਾ, ‘ਪੀਐਮ ਨੇ ਇਸ ਦੇ ਨਿਰਮਾਣ ‘ਤੇ 120 ਕਰੋੜ ਰੁਪਏ ਖਰਚ ਕੀਤੇ। ਸਿੱਖਾਂ ਅਤੇ ਕਿਸਾਨਾਂ ਦਾ ਜਿੰਨਾ ਵਿਕਾਸ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਹੈ, ਓਨਾ ਕਿਸੇ ਨੇ ਨਹੀਂ ਕੀਤਾ।
ਬਲਾਚੌਰ ਧਾਰਮਿਕ ਗੁਰੂਆਂ ਦੀ ਧਰਤੀ ਹੈ, ਇਹ ਪਵਿੱਤਰ ਧਰਤੀ ਹੈ। ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਦੇਸ਼ ਦੀ ਸੁਰੱਖਿਆ ਲਈ ਪੰਜਾਬ ਦੇ ਵੀਰਾਂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ |ਇਹ ਸ਼ਹੀਦ ਭਗਤ ਸਿੰਘ ਜੀ ਦੀ ਧਰਤੀ ਹੈ। ਮੈਂ ਅਜਿਹੀ ਧਰਤੀ ਨੂੰ ਪ੍ਰਣਾਮ ਕਰਦਾ ਹਾਂ।
BJP national president JP Nadda arrives in Balachaur