
''ਕਾਂਗਰਸ ਸਰਕਾਰ ਆਈ ਤਾਂ ਨਵਜੋਤ ਸਿੰਘ ਸਿੱਧੂ ਨੂੰ ਬਣਾਇਆ ਜਾਵੇਗਾ Super CM''
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਹੁਣ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਪਾਰਟੀ ਦੁਬਾਰਾ ਸੱਤਾ 'ਚ ਆਉਂਦੀ ਹੈ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰ ਸੀ.ਐਮ. ਦਾ ਅਹੁਦਾ ਮਿਲੇਗਾ।
Ravneet Singh Bittu
ਦਰਅਸਲ ਉਨ੍ਹਾਂ ਨੂੰ ਪੱਤਰਕਾਰਾਂ ਵਲੋਂ ਲਗਾਤਾਰ ਸਵਾਲ ਕੀਤਾ ਜਾ ਰਿਹਾ ਸੀ ਕਿ ਕਾਂਗਰਸ ਵਲੋਂ ਮੁੱਖ ਮੰਤਰੀ ਚਿਹਰਾ ਐਲਾਨ ਕਰਨ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਹਾਈ ਕਮਾਨ ਦੇ ਫ਼ੈਸਲੇ 'ਤੇ ਬਿਆਨ ਦਿਤਾ ਸੀ ਕਿ ਮੁੱਖ ਮੰਤਰੀ ਇੱਕ ਯੋਗ ਉਮੀਦਵਾਰ ਹੋਣਾ ਚਾਹੀਦਾ ਹੈ ਤਾਂ ਰਵਨੀਤ ਬਿੱਟੂ ਨੇ ਕਿਹਾ ਕਿ ਇਹ ਉਨ੍ਹਾਂ ਦਾ ਹੱਕ ਹੈ ਜੇਕਰ ਉਨ੍ਹਾਂ ਨੂੰ ਕੋਈ ਇਤਰਾਜ਼ ਸੀ ਤਾਂ ਉਨ੍ਹਾਂ ਨੇ ਜ਼ਾਹਰ ਕਰ ਦਿੱਤਾ ਹੈ ਜਿਸ ਬਾਰੇ ਉਹ ਕੋਈ ਟਿੱਪਣੀ ਨਹੀਂ ਕਰਨੀ ਚਾਹੁੰਦੇ।
Navjot Kaur Sidhu
ਰਵਨੀਤ ਬਿੱਟੂ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਇਸ ਤੋਂ ਕੋਈ ਵੀ ਇਤਰਾਜ਼ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਪੂਰੇ ਦਿਲ ਤੋਂ ਰਾਹੁਲ ਗਾਂਧੀ ਦੇ ਸਾਹਮਣੇ ਹੀ ਚਰਨਜੀਤ ਸਿੰਘ ਚੰਨੀ ਦੀ ਬਾਂਹ ਫੜ੍ਹ ਕੇ ਪਾਰਟੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਸੀ। ਇਸ ਤੋਂ ਇਲਾਵਾ ਨਵਜੋਤ ਸਿੱਧੂ ਨੇ ਇਹ ਵੀ ਕਹਿ ਦਿੱਤਾ ਹੈ ਕਿ ਪੰਜਾਬ ਮਾਡਲ ਭਾਵੇਂ ਨਵਜੋਤ ਸਿੱਧੂ ਦਾ ਹੈ ਪਰ ਹੁਣ ਉਸ ਨੂੰ ਲਾਗੂ ਕਰਨਾ ਚਰਨਜੀਤ ਸਿੰਘ ਚੰਨੀ ਦਾ ਫਰਜ਼ ਹੈ।
Navjot Sidhu
ਇਸ ਦੇ ਚਲਦਿਆਂ ਹੀ ਜਦੋਂ ਉਹਨਾਂ ਨੂੰ ਫਿਰ ਪੁੱਛਿਆ ਗਿਆ ਕਿ ਜੇਕਰ ਕਾਂਗਰਸ ਸਰਕਾਰ ਸੱਤਾ ਵਿਚ ਆਈ ਤਾਂ ਨਵਜੋਤ ਸਿੰਘ ਸਿੱਧੂ ਨੂੰ ਕਿਹੜਾ ਅਹੁਦਾ ਮਿਲੇਗਾ ਤਾਂ ਉਨ੍ਹਾਂ ਨੇ ਕਿਹਾ 'ਸੁਪਰ ਸੀ.ਐਮ.'।