ਭਾਜਪਾ ਅਤੇ ਆਮ ਆਦਮੀ ਪਾਰਟੀ ਇਕੋ ਸਿੱਕੇ ਦੇ ਦੋ ਪਹਿਲੂ ਹਨ : ਜਾਖੜ
Published : Feb 11, 2022, 11:59 pm IST
Updated : Feb 12, 2022, 12:00 am IST
SHARE ARTICLE
image
image

ਭਾਜਪਾ ਅਤੇ ਆਮ ਆਦਮੀ ਪਾਰਟੀ ਇਕੋ ਸਿੱਕੇ ਦੇ ਦੋ ਪਹਿਲੂ ਹਨ : ਜਾਖੜ

ਚੰਡੀਗੜ੍ਹ, 11 ਫ਼ਰਵਰੀ (ਭੁੱਲਰ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਣੀ ਚਾਹੀਦੀ। ਅੰਦੋਲਨ ਵਿਚ ਮਾਰੇ ਗਏ ਕਿਸਾਨਾਂ ਨੂੰ ਸੱਚੀ ਸ਼ਰਧਾਂਜਲੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਿਸਾਨ ਵਿਰੋਧੀ ਸ਼ਕਤੀਆਂ ਦੀ ਜ਼ਮਾਨਤ ਜਬਤ ਕਰਵਾਉਣੀ ਹੀ ਹੋਵੇਗੀ।
ਸੁਨੀਲ ਜਾਖੜ ਅੱਜ ਪਾਰਟੀ ਦੇ ਬੁਲਾਰੇ ਅਤੇ ਏ.ਆਈ.ਸੀ.ਸੀ ਮੀਡੀਆ ਇੰਚਾਰਜ ਪਵਨ ਖੇੜਾ ਦੇ ਨਾਲ ਪੰਜਾਬ ਕਾਂਗਰਸ ਹੈੱਡ ਕੁਆਰਟਰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਹਿਮਾਂਸ਼ੂ ਪਾਠਕ, ਜੋ ਕਿ ਆਮ ਆਦਮੀ ਪਾਰਟੀ ਦੇ ਮੋਢੀ ਮੈਂਬਰ ਸਨ, ਵੀ ਮੌਜੂਦ ਸਨ।
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਹਿਮਾਂਸ਼ੂ ਪਾਠਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਅਧਿਕਾਰਤ ਵੈੱਬਸਾਈਟ ਪੇਸ਼ ਕੀਤੀ, ਜਿਸ ਤੋਂ ਸਾਫ਼ ਪਤਾ ਲਗਦਾ ਹੈ ਕਿ ‘ਆਪ’ ਦੀ ਲੜਾਈ ਭਾਜਪਾ ਨਾਲ ਹੈ, ਨਾਕਿ ਮੋਦੀ ਨਾਲ।  
ਜਾਖੜ ਨੇ ਕਿਹਾ ਕਿ ‘ਆਪ’ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਜਦਕਿ ਪੰਜਾਬ ਵਿਚ ਉਨ੍ਹਾਂ ਦਾ ਭਾਈਵਾਲ ਅਕਾਲੀ ਦਲ ਉਨ੍ਹਾਂ ਨੂੰ ਨਹੁੰ-ਮਾਸ ਦਾ ਰਿਸ਼ਤਾ ਦਸਦਾ ਸੀ। ਅਜਿਹੇ ’ਚ ਲੋਕ ਇਨ੍ਹਾਂ ਤਿੰਨਾਂ ਪਾਰਟੀਆਂ ’ਚੋਂ ਜਿਸ ਨੂੰ ਵੀ ਵੋਟ ਦੇਣਗੇ, ਉਹ ਭਾਜਪਾ ਨੂੰ ਹੀ ਜਾਵੇਗੀ।  ਉਨ੍ਹਾਂ ਲੋਕਾਂ ਨੂੰ ਸਮਝਦਾਰੀ ਨਾਲ ਵੋਟ ਪਾਉਣ ਦੀ ਅਪੀਲ ਕੀਤੀ। ਜਿਸ ਵਿਚੋਂ ਅਕਾਲੀ ਦਲ ਕਾਲੇ ਕਾਨੂੰਨ ਬਣਾਉਣ ਵੇਲੇ ਭਾਜਪਾ ਦਾ ਭਾਈਵਾਲ ਸੀ ਅਤੇ ਕਿਸਾਨ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਸਨ।
ਕਰਨਾਟਕ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀ ਭਾਜਪਾ ਸਰਕਾਰ ਇਕ ਭਾਈਚਾਰੇ ਨੂੰ ਉਨ੍ਹਾਂ ਦੇ ਧਾਰਮਕ ਪਹਿਰਾਵੇ ਪਹਿਨਣ ਤੋਂ ਰੋਕ ਰਹੀ ਹੈ। ਇਹ ਉਨ੍ਹਾਂ ਦੀ ਸੋਚ ਦਾ ਅੰਦਾਜ਼ਾ ਦੇਣ ਲਈ ਕਾਫ਼ੀ ਹੈ। ਜੇ ਇਹ ਲੋਕ ਪੰਜਾਬ ਆ ਗਏ ਤਾਂ ਕਲ ਨੂੰ ਸਾਡੀ ਪੱਗ ’ਤੇ ਹੱਥ ਰਖਣਗੇ। ਪੰਜਾਬ ਵਿਚ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕ ਰਹਿੰਦੇ ਹਨ ਅਤੇ ਇਥੇ ਅਜਿਹੀਆਂ ਹਰਕਤਾਂ ਨਹੀਂ ਹੋਣ ਦਿਤੀਆਂ ਜਾਣਗੀਆਂ।

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement