ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਮੁਹਿੰਮ ਨੂੰ ਪਿੰਡਾਂ ਵਿਚ ਲਿਜਾਇਆ ਜਾਵੇਗਾ : ਸ਼੍ਰੋਮਣੀ ਕਮੇਟੀ

ਏਜੰਸੀ

ਖ਼ਬਰਾਂ, ਪੰਜਾਬ

ਹਰੇਕ ਵਿਧਾਨ ਸਭਾ ਹਲਕੇ ਵਿਚ ਘੱਟੋ-ਘੱਟ ਚਾਰ ਥਾਵਾਂ ’ਤੇ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ। 

Harjinder Singh Dhami

ਲੁਧਿਆਣਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਨੀਵਾਰ ਨੂੰ ਕਿਹਾ ਕਿ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪਿੰਡ ਪੱਧਰ ਤੱਕ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਹ ਫੈਸਲਾ ਸ਼ਹਿਰ ਦੇ ਬਾਹਰਵਾਰ ਇਤਿਹਾਸਕ ਆਲਮਗੀਰ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਾਂਝੀ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸ਼ਾਮਲ ਹੋਏ।  

ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਦਸੰਬਰ ਵਿਚ ਸ਼ੁਰੂ ਕੀਤੀ ਹਸਤਾਖ਼ਰ ਮੁਹਿੰਮ ਤਹਿਤ ਹੁਣ ਤੱਕ 16 ਲੱਖ ਤੋਂ ਵੱਧ ਦਸਤਖ਼ਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਵਿਸਥਾਰ ਕੀਤਾ ਜਾਵੇਗਾ ਅਤੇ 18 ਫਰਵਰੀ ਨੂੰ ਪਿੰਡ-ਪਿੰਡ ਤੱਕ ਲਿਜਾਇਆ ਜਾਵੇਗਾ। 
ਹਰਜਿੰਦਰ ਧਾਮੀ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਵਿਚ ਘੱਟੋ-ਘੱਟ ਚਾਰ ਥਾਵਾਂ ’ਤੇ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ।