Bathinda Central Jail : ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਕੈਦੀਆਂ ਵਿਚਾਲੇ ਝੜਪ, ਇਕ ਦੂਜੇ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ 

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।  

Bathinda Central Jail

Punjab News:  ਬਠਿੰਡਾ -  ਬਠਿੰਡਾ ਕੇਂਦਰੀ ਜੇਲ੍ਹ ਇਕ ਵਾਰ ਫਿਰ ਚਰਚਾ ਵਿਚ ਹੈ ਕਿਉਂਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਦੀਪਕ ਮੁੰਡੀ ਨੇ ਜੇਲ੍ਹ ਵਿਚ ਬੰਦ ਦੋ ਦੋਸ਼ੀਆਂ ਅਤੇ ਦੋ ਕੈਦੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਕੈਦੀਆਂ ਨੇ ਆਪਸ ਵਿਚ ਝੜਪ ਕੀਤੀ ਅਤੇ ਇੱਕ ਦੂਜੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। 

ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਪਾਲ ਸਿੰਘ ਦੇ ਬਿਆਨਾਂ ਅਨੁਸਾਰ ਮੁਲਜ਼ਮ ਹਰਪ੍ਰੀਤ ਸਿੰਘ (ਦੀਪਕ ਕੁਮਾਰ ਮੁੰਡੀ ਸਿੱਧੂ ਮੂਸੇਵਾਲਾ ਕਤਲ ਕੇਸ) ਮਾਮਲੇ ਦੇ ਦੋਸ਼ੀ (ਕੈਦੀ ਸਾਗਰ ਦੇ ਕਤਲ ਕੇਸ ਵਿਚ ਮੁਲਜ਼ਮ) ਅਤੇ ਕੈਦੀ ਰਵਿੰਦਰ ਸਿੰਘ ਦੇ ਵਿਚਕਾਰ ਢਗੜਾ ਹੋਇਆ। ਦੋਵੇਂ ਇੱਕ-ਦੂਜੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ, ਹਾਲਾਂਕਿ ਇਸ ਝਗੜੇ ਵਿਚ ਕੋਈ ਵੀ ਗੰਭੀਰ ਜ਼ਖ਼ਮੀ ਨਹੀਂ ਹੋਇਆ

ਪਰ ਜੇਲ੍ਹ ਵਿਚ ਹੋਇਆ ਝਗੜਾ ਇਹ ਸਾਬਤ ਕਰਦਾ ਹੈ ਕਿ ਜੇਲ੍ਹ ਵਿਚ ਨਾ ਤਾਂ ਸੁਰੱਖਿਆ ਹੈ ਅਤੇ ਨਾ ਹੀ ਜੇਲ੍ਹ ਵਿਚ ਬੰਦ ਕੈਦੀਆਂ ਦੀ ਕੋਈ ਇੱਜ਼ਤ ਹੈ ਅਤੇ ਨਾ ਹੀ ਕਿਸੇ ਨੂੰ ਕਾਨੂੰਨ ਦਾ ਕੋਈ ਡਰ ਹੈ। ਫਿਲਹਾਲ ਇਨ੍ਹਾਂ ਚਾਰਾਂ ਦੋਸ਼ੀਆਂ ਖਿਲਾਫ਼ ਥਾਣਾ ਕੈਂਟ ਵਿਖੇ ਧਾਰਾ 186, 504, 34 ਅਤੇ 52 ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।  

(For more Punjabi news apart from 'Bathinda Central Jail , stay tuned to Rozana Spokesman)