Punjab News: ਸਕੂਲਾਂ 'ਚ ਵਿਦਿਆਰਥੀਆਂ ਦੀ Farewell Party ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਉਲੰਘਣਾ 'ਤੇ ਹੋਵੇਗੀ ਕਾਰਵਾਈ
ਇਸ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਸਖ਼ਤ ਹੁਕਮ ਜਾਰੀ ਕਰ ਦਿੱਤੇ ਗਏ ਹਨ
Punjab News: ਲੁਧਿਆਣਾ : ਫੇਅਰਵੈੱਲ ਪਾਰਟੀ ਦੌਰਾਨ ਵਿਦਿਆਰਥੀਆਂ ਵਲੋਂ ਹੱਲਾ ਮਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਜਿਸ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸਿੱਖਿਆ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ 'ਚ ਕਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਫੇਅਰਵੈੱਲ ਪਾਰਟੀ ਦੌਰਾਨ ਹੁੱਲੜਬਾਜ਼ੀ ਕੀਤੀ ਜਾਂਦੀ ਹੈ।
ਇਸ ਦੌਰਾਨ ਵਿਦਿਆਰਥੀ ਆਪਣੀਆਂ ਕਾਰਾਂ/ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਗਰੁੱਪ ਬਣਾ ਕੇ ਸੜਕਾਂ 'ਤੇ ਹੁੜਦੰਗ ਮਚਾ ਰਹੇ ਹਨ। ਵਿਦਿਆਰਥੀਆਂ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਜਾਨ ਦੀ ਪਰਵਾਹ ਕੀਤੇ ਬਿਨਾਂ ਸੜਕਾਂ 'ਤੇ ਵਿਦਿਆਰਥੀ ਵੀਡੀਓ ਬਣਾਉਂਦੇ ਹਨ। ਵਿਦਿਆਰਥੀਆਂ ਵਲੋਂ ਫੇਅਰਵੈੱਲ ਪਾਰਟੀ ਦੌਰਾਨ ਅਜਿਹੀ ਹਰਕਤ ਕਰਨ ਦੀ ਵੀਡੀਓ ਨੋਟਿਸ 'ਚ ਆਈ ਹੈ।
ਇਸ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਸਖ਼ਤ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਉਹ ਪਾਰਟੀਆਂ ਤੋਂ ਗੁਰੇਜ਼ ਕਰਨ ਜੇ ਪਾਰਟੀਆਂ ਕਰਨੀਆਂ ਵੀ ਹਨ ਤਾਂ ਸਕੂਲ ਮੁਖੀਆਂ, ਅਧਿਆਪਕਾਂ ਅਤੇ ਮਾਤਾ-ਪਿਤਾ ਦੀ ਨਿਗਰਾਨੀ 'ਚ ਅਜਿਹਾ ਪ੍ਰੋਗਰਾਮ ਕਰਵਾਏ ਜਾਣ। ਜੇਕਰ ਫਿਰ ਵੀ ਕਿਸੇ ਸਕੂਲ ਦੇ ਵਿਦਿਆਰਥੀ ਵਲੋਂ ਹੁੱਲੜਬਾਜ਼ੀ ਕੀਤੀ ਗਈ ਤਾਂ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਕੂਲ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ।
(For more Punjabi news apart from 'Punjab News, stay tuned to Rozana Spokesman)