Tarn Taran News: ਸਭਰਾ ਵਿੱਚ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਤੋਂ ਖ਼ਫ਼ਾ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ 

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨ ਆਗੂਆਂ ਨੂੰ ਨਾ ਛੱਡਣ ’ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਭਰਾਂ ਵਿੱਚ ਕੀਤੀ ਮੀਟਿੰਗ 

Angry over police lathicharge in Sabra, farmers make big announcement

 

ਸਭਰਾ ਵਿਖੇ ਰੇਤ ਦੀਆਂ ਖੱਡਾਂ ਲਗਾਉਣ ਨੂੰ ਲੈ ਕੇ ਜਿੱਥੇ ਬੀਤੇ ਦਿਨ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਦੇ ਚਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਲਾਠੀਚਾਰਜ ਕਰ ਕੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਜਿਸ ਦੇ ਚਲਦਿਆਂ ਅੱਜ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਪਿੰਡ ਸਭਰਾ ਵਿੱਚ ਭਾਰੀ ਇਕੱਠ ਕਰ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ ਦਿੱਤਾ ਗਿਆ ਹੈ ਅਤੇ ਪੁਲਿਸ ਪ੍ਰਸ਼ਾਸਨ ਦੀ ਅਜਿਹੀ ਕਾਰਵਾਈ ਖ਼ਿਲਾਫ਼ ਵੱਡਾ ਐਲਾਨ ਕੀਤਾ ਗਿਆ ਹੈ। 

ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਹੜ੍ਹ ਪੀੜਤ ਯੂਨੀਅਨ ਦੇ ਪ੍ਰਧਾਨ ਜਸਬੀਰ ਸਿੰਘ ਸਮੇਤ ਵੱਖ-ਵੱਖ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਇਲਾਕੇ ਵਿੱਚ ਲੁੱਟ-ਖੋਹ, ਗੈਂਗਸਟਰਵਾਦ ਵਰਗੀਆਂ ਘਟਨਾਵਾਂ ਹੁੰਦੀਆਂ ਹਨ ਤਾਂ ਲੋਕ ਪੁਲਿਸ ਪ੍ਰਸ਼ਾਸਨ ਕੋਲ ਇਨਸਾਫ਼ ਲਈ ਜਾਂਦੇ ਹਨ ਪਰੰਤੂ ਪ੍ਰਸ਼ਾਸਨ ਅੱਗੋਂ ਨਫ਼ਰੀ ਘੱਟ ਹੋਣ ਦਾ ਦਾਅਵਾ ਕਰਦਾ ਹੈ। 

ਪ੍ਰੰਤੂ ਬੀਤੇ ਦਿਨ ਜੋ ਪ੍ਰਸ਼ਾਸਨ ਵੱਲੋਂ ਭਾਰੀ ਫੋਰਸ ਨੂੰ ਨਾਲ ਲੈ ਕੇ ਕਿਸਾਨਾਂ ਉੱਪਰ ਲਾਠੀ ਚਾਰਜ ਕੀਤਾ ਗਿਆ ਹੈ । ਇਸ ਤੋਂ ਜਾਪਦਾ ਹੈ ਕਿ ਪ੍ਰਸ਼ਾਸਨ ਨਫ਼ਰੀ ਘੱਟ ਹੋਣ ਦਾ ਢੋਂਗ ਰਚਾ ਰਿਹਾ ਹੈ। ਇਸ ਮੌਕੇ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਦੀ ਅਜਿਹੀ ਗੁੰਡਾਗਰਦੀ ਖ਼ਿਲਾਫ਼ ਵੱਡਾ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਹੈ।
 ਉੱਥੇ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਜਿਹਨਾਂ ਜ਼ਮੀਨਾਂ ਵਿਚ ਖੱਡਾਂ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਹ ਜ਼ਮੀਨਾਂ ਦਰਅਸਲ ਕਿਸਾਨਾਂ ਦੀਆਂ ਹਨ ਜੋ ਪਾਣੀ ਨੇ ਆਪਣੀ ਲਪੇਟ ਵਿਚ ਲੈ ਲਈਆਂ ਹਨ। ਇਸ ਲਈ ਇਨ੍ਹਾਂ ਜ਼ਮੀਨਾਂ ਵਿਚੋਂ ਰੇਤਾਂ ਖੇਤਾਂ ਦੇ ਮਾਲਕ ਹੀ ਚੁਕ ਸਕਣਗੇ। ਪ੍ਰਸ਼ਾਸਨ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।