Punjab News : ਖਨੌਰੀ ਬਾਰਡਰ ’ਤੇ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਡਾਕਟਰਾਂ ਦੀ ਟੀਮ ਜਾਂਚ ’ਚ ਜੁਟੀ, ਕੀਤਾ ਪਟਿਆਲਾ ਰੈਫ਼ਰ

Baldev Singh Sirsa's health deteriorates at Khanauri border Latest News in Punjabi

Baldev Singh Sirsa's health deteriorates at Khanauri border Latest News in Punjabi : ਖਨੌਰੀ ਬਾਰਡਰ ’ਤੇ ਮਹਾ ਪੰਚਾਇਤ ਤੋਂ ਪਹਿਲਾਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ਦੀ ਮਹਾ ਪੰਚਾਇਤ ਤੋਂ ਪਹਿਲਾਂ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਹੈ। ਇਸ ਦੌਰਾਨ ਕਿਸਾਨ ’ਚ ਜਿਥੇ ਨਿਰਾਸ਼ਾ ਦੇਖਣ ਨੂੰ ਮਿਲੇ, ਉੱਥੇ ਹੀ ਡਾਕਟਰਾਂ ਦੀ ਟੀਮ ਜਾਂਚ ’ਚ ਜੁਟ ਗਈ।

ਡਾਕਟਰਾਂ ਨੇ ਬਲਦੇਵ ਸਿੰਘ ਸਿਰਸਾ ਦੀ ਹਾਲਤ ਨੂੰ ਦੇਖਦਿਆਂ ਪਟਿਆਲਾ ਰੈਫ਼ਰ ਕਰ ਦਿਤਾ ਹੈ।

ਜਾਣਕਾਰੀ ਅਨੁਸਾਰ ਖਨੌਰੀ ਬਾਰਡਰ 'ਤੇ ਬਲਦੇਵ ਸਿੰਘ ਸਿਰਸਾ ਨੂੰ ਹਾਰਟ ਅਟੈਕ ਆਉਣ ਦੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਤੋਂ ਸਟੰਟ ਪਵਾਇਆ ਸੀ। ਜ਼ਿਕਰਯੋਗ ਹੈ ਕਿ ਅੱਜ ਖਨੌਰੀ ਬਾਰਡਰ 'ਤੇ ਕਿਸਾਨਾਂ ਦੀ ਮਹਾਂਪੰਚਾਇਤ ਲਈ ਵੱਡੀ ਗਿਣਤੀ ਲਈ ਕਿਸਾਨ ਇਕੱਠੇ ਹੋ ਰਹੇ ਹਨ।