Punjab News : CM ਭਗਵੰਤ ਮਾਨ ਨੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News :  ਅੱਜ ਪੂਰੇ ਸਿੱਖ ਜਗਤ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ।

CM Bhagwant Mann congratulated Bhagat Ravidas on his birthday

 ਅੱਜ ਪੂਰੇ ਸਿੱਖ ਜਗਤ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਸਾਰੀ ਸਿੱਖ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ।

ਉਨ੍ਹਾਂ ਟਵੀਟ ਕਰਦਿਆਂ ਕਿਹਾ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਸਭ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਉਨ੍ਹਾਂ ਦੀ ਬਾਣੀ ਨੇ ਮਨੁੱਖਤਾ ਨੂੰ ਕਰਮਕਾਂਡ ਤੋਂ ਬਾਹਰ ਕੱਢਦਿਆਂ ਇੱਕ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਦਿੱਤਾ।

ਅਰਵਿੰਦ ਕੇਜਰੀਵਾਲ ਨੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
 ਇਸ ਦੇ ਨਾਲ ਹੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਰਵਿਦਾਸ ਜੀ ਦੀ ਜਯੰਤੀ ਦੀ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਕੋਟਿ-ਕੋਟਿ ਪ੍ਰਣਾਮ। ਉਨ੍ਹਾਂ ਦਾ ਜੀਵਨ ਸੱਚਾਈ, ਦਇਆ ਅਤੇ ਸਮਾਜਿਕ ਸਦਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਦਾ ਸੰਦੇਸ਼ ਸਾਨੂੰ ਸਮਾਨਤਾ ਅਤੇ ਮਨੁੱਖਤਾ ਲਈ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।