ਭਾਰਤ ਨੂੰ ਸਵਦੇਸ਼ੀ ਬਣਾਉਣ ਵਾਲੀ ਭਾਜਪਾ ਅਮਰੀਕਾ ਕੋਲ ਵਿਕ ਚੁੱਕੀ ਹੈ : ਹਰਪਾਲ ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਮਰੀਕਾ ਨਾਲ ਹੋਏ ਵਪਾਰ ਸਮਝੌਤੇ ਦੇ ਦਸਤਾਵੇਜ਼ ਜਨਤਕ ਕਰੇ ਕੇਂਦਰ ਸਰਕਾਰ

BJP, which is making India indigenous, has been sold out to America: Harpal Cheema

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਚੰਡੀਗੜ੍ਹ ਵਿਖੇ ਅੱਜ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਮਰੀਕਾ ਨਾਲ ਨਵਾਂ ਵਪਾਰਕ ਸਮਝੌਤਾ ਕਰਕੇ ਪੰਜਾਬ ਅਤੇ ਦੇਸ਼ ਕਿਸਾਨਾਂ ਨੂੰ ਧੋਖਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਦੇ ਉਤਪਾਦ ਦੇਸ਼ ਵਿਚ ਵਿਕਣਗੇ ਤਾਂ ਪੰਜਾਬ ਦਾ ਉਤਪਾਦ ਰੁਲ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੂੰ ਸਵਦੇਸ਼ੀ ਬਣਾਉਣ ਦੇ ਦਾਅਵੇ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਅਮਰੀਕਾ ਕੋਲ ਵਿਕ ਚੁੱਕੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਗੇ ਗੋਡੇ ਟੇਕ ਦਿੱਤੇ ਹਨ। ਭਾਜਪਾ ਨੂੰ ਦੇਸ਼ ਨੂੰ ਵੇਚਣ ਦਾ ਕੰਮ ਕਰ ਰਹੀ ਅਤੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਗਿਆ ਵਪਾਰ ਸਮਝੌਤਾ ਕਿਸਾਨੀ ਲਈ ਘਾਤਕ ਸਾਬਤ ਹੋਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕੇਂਦਰ ਸਰਕਾਰ ਅਮਰੀਕਾ ਨਾਲ ਹੋਏ ਵਪਾਰ ਸਮਝੌਤੇ ਦੇ ਦਸਤਾਵੇਜ਼ ਜਨਤਕ ਕਰੇ।