ਗੈਂਗਸਟਰ ਗੋਲਡੀ ਬਰਾੜ ਦੀ ਮਾਂ ਦੀ ਜ਼ਮਾਨਤ ਅਰਜ਼ੀ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ ਮਾਂ-ਪਿਓ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ

Gangster Goldie Brar's mother's bail application rejected

ਮੁਕਤਸਰ ਸਾਹਿਬ: ਮੁਕਤਸਰ ਏਸੀਜੇਐਮ ਅਦਾਲਤ ਨੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਗੈਂਗਸਟਰ ਗੋਲਡੀ ਬਰਾੜ ਦੀ ਮਾਂ ਪ੍ਰੀਤਪਾਲ ਕੌਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਪ੍ਰੀਤਪਾਲ ਕੌਰ ਅਤੇ ਉਸ ਦੇ ਪਤੀ ਸ਼ਮਸ਼ੇਰ ਸਿੰਘ ਨੂੰ ਹਾਲ ਹੀ ਵਿੱਚ ਮੁਕਤਸਰ ਪੁਲਿਸ ਨੇ 50 ਲੱਖ ਰੁਪਏ ਦੀ ਫਿਰੌਤੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੇ ਪੁਲਿਸ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ, ਦੋਵਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਸੀ। ਪ੍ਰੀਤਪਾਲ ਕੌਰ ਨੇ ਏਸੀਜੇਐਮ ਅਦਾਲਤ ਵਿੱਚ ਆਪਣੀ ਬੇਗੁਨਾਹੀ ਦਾ ਦਾਅਵਾ ਕਰਦੇ ਹੋਏ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਸੁਣਵਾਈ ਤੋਂ ਬਾਅਦ ਅਦਾਲਤ ਨੇ ਅੱਜ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰਨ ਦਾ ਹੁਕਮ ਜਾਰੀ ਕੀਤਾ।