ਕੈਪਟਨ ਸਰਕਾਰ ਸੀਟਾਂ ਨੂੰ ਲੈ ਕੇ ਝਗੜਿਆਂ ਤੋਂ ਬਚਣ ਲਈ ਵਿਸਾਖੀ ਤੋਂ ਬਾਅਦ ਕਰੇਗੀ ਉਮੀਦਵਾਰਾਂ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ 13 ਲੋਕ ਸਭਾ ਸੀਟਾਂ ਲਈ ਵੋਟਿੰਗ 19 ਮਈ ਨੂੰ ਕਰਾਉਣ ਦਾ ਕੇਂਦਰੀ ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਕਾਂਗਰਸ...

Captain Amrinder Singh

ਜਲੰਧਰ : ਪੰਜਾਬ ਵਿਚ 13 ਲੋਕ ਸਭਾ ਸੀਟਾਂ ਲਈ ਵੋਟਿੰਗ 19 ਮਈ ਨੂੰ ਕਰਾਉਣ ਦਾ ਕੇਂਦਰੀ ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਕਾਂਗਰਸ ਕਮੇਟੀ ਨੇ ਉਮੀਦਵਾਰਾਂ ਦੀ ਚੋਣ ਪ੍ਰਕ੍ਰਿਆ ਨੂੰ ਕੁਝ ਹੌਲੀ ਕਰ ਦਿੱਤਾ ਹੈ।

ਕਾਂਗਰਸੀ ਹਲਕਿਆਂ ਨੇ ਦੱਸਿਆ ਕਿ ਕੱਲ੍ਹ ਦਿੱਲੀ ਵਿਚ ਸਕ੍ਰੀਨਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੀ ਇੰਚਾਰਜ਼ ਆਸ਼ਾ ਕੁਮਾਰੀ, ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਇਹ ਫ਼ੈਸਲਾ ਕੀਤਾ ਹੈ ਕਿ ਪੰਜਾਬ ਵਿਚ ਚੋਣਾਂ ਦੇਰੀ ਨਾਲ ਹੋਣੀਆਂ ਹਨ, ਇਸ ਲਈ ਮੱਧ ਅਪ੍ਰੈਲ ਤੋਂ ਪਹਿਲਾਂ ਉਮੀਦਵਾਰਾਂ  ਦਾ ਐਲਾਨ ਨਾ ਕੀਤਾ ਜਾਵੇ

। ਇੰਨ੍ਹਾ ਜ਼ਰੂਰ ਹੋ ਸਕਦੈ ਕਿ ਕਾਂਗਰਸ ਵੱਲੋਂ ਕੁਝ ਉਮੀਦਵਾਰਾਂ ਨੂੰ ਅੰਦਰਖਾਤੇ ਹਰੀ ਝੰਡੀ ਦੇ ਦਿੱਤੀ ਜਾਵੇ। ਕਾਂਗਰਸੀ ਹਲਕਿਆਂ ਵਿਚ ਮੰਨਿਆ ਜਾ ਰਿਹੈ ਕਿ ਪੰਜਾਬ ਦੀਆਂ 13 ਸੀਟਾਂ ਲਈ ਕਾਂਗਰਸ ਉਮੀਦਵਾਰਾਂ ਦਾ ਐਲਾਨ ਹੁਣ ਵਿਸਾਖੀ ਤੋਂ ਬਾਅਦ ਹੀ ਸੰਭਵ ਹੋ ਸਕੇਗਾ। ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਪਾਰਟੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੇ ਅੰਦਰੂਨੀ ਝਗੜਿਆਂ ਤੋਂ ਬਚਣਾ ਚਾਹੁੰਦੀ ਹੈ।

ਸੂਬੇ ਵਿਚ ਕਾਂਗਰਸ ਦੀ ਸਰਕਾਰ ਹੈ, ਇਸ ਲਈ ਹਰਕੇ ਸੀਟ ‘ਤੇ ਟਿਕਟ ਲੈਣ ਦੇ ਚਾਹਵਾਨਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ। ਇਸ ਲਈ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਚੋਣ ਨੋਟਫਿਕੇਸ਼ਨ ਜਾਰੀ ਹੋਣ ਤੋਂ ਕੁਝ ਦਿਨ ਪਹਿਲਾਂ ਹੀ ਕਾਂਗਰਸ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ।