ਪੁਲਿਸ ਵੱਲੋਂ ਵੱਡੀ ਕਾਰਵਾਈ, ਦਾਸੂਵਾਲ ਪਿੰਡ ਦਾ ਸਾਬਕਾ ਸਰਪੰਚ 1 Kg ਹੈਰੋਇਨ ਸਮੇਤ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਰਨਤਾਰਨ ਦੇ ਸਰਹੱਦੀ ਪਿੰਡ ਦਾਸੂਵਾਲ ਦੇ ਸਾਬਕਾ ਸਰਪੰਚ ਨੂੰ ਪੁਲਿਸ ਨੇ 1 ਕਿੱਲੋ 10 ਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਸਾਰਜ ਸਿੰਘ ਲੰਮੇ ਸਮੇਂ...

Punjab Police

ਤਰਨਤਾਰਨ : ਤਰਨਤਾਰਨ ਦੇ ਸਰਹੱਦੀ ਪਿੰਡ ਦਾਸੂਵਾਲ ਦੇ ਸਾਬਕਾ ਸਰਪੰਚ ਨੂੰ ਪੁਲਿਸ ਨੇ 1 ਕਿੱਲੋ 10 ਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਸਾਰਜ ਸਿੰਘ ਲੰਮੇ ਸਮੇਂ ਤੋਂ ਪੁਲਿਸ ਨੂੰ ਚਕਮਾ ਦਿੰਦਾ ਆ ਰਿਹਾ ਸੀ। ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਕਾਰਵਾਈ ਕੀਤੀ।

ਪੱਟੀ ਮੋੜ ਤੇ ਸਾਰਜ ਸਿੰਘ ਨੂੰ ਕਾਰ ਰੋਕਣ ਲਈ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਰੁਕਣ ਦੀ ਜਗ੍ਹਾ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਪਿੱਛਾ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ। ਸਾਰਜ ਸਿੰਘ ਖਿਲਾਫ NDPS ਐਕਟ ਤਹਿਤ ਪਹਿਲਾਂ ਵੀ ਕੇਸ ਦਰਜ ਹਨ।

ਮੁਲਜ਼ਮ ਦਾ ਸਿਆਸੀ ਲਿੰਕ ਵੀ ਸਾਹਮਣੇ ਆ ਰਿਹਾ ਹੈ ਅਤੇ ਉਹ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਕਰੀਬੀ ਦੱਸਿਆ ਜਾ ਰਿਹਾ ਹੈ। ਸਾਰਜ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਦੀਆਂ ਵਿਧਾਇਕ ਨਾਲ ਕਈ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ।