ਭਗਵੰਤ ਮਾਨ ਨੇ ਰਾਜਪਾਲ ਕੋਲ ਪੇਸ਼ ਕੀਤਾ ਸਰਕਾਰ ਬਣਾਉਣ ਦਾ ਦਾਅਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।

Bhagwant Mann, Banwarilal Purohit

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਨੇ ਰਾਜਪਾਲ ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ ਤੇ ਰਾਜਪਾਲ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਮੈਂ ਰਾਜਪਾਲ ਨੂੰ ਸਾਡੇ ਵਿਧਾਇਕਾਂ ਵੱਲੋਂ ਸਮਰਥਨ ਪੱਤਰ ਸੌਂਪਿਆ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।

ਭਗਵੰਤ ਮਾਨ ਨੇ ਦੱਸਿਆ ਕਿ ਰਾਜਪਾਲ ਨੇ ਮੈਨੂੰ ਕਿਹਾ ਕਿ ਅਸੀਂ ਜਿੱਥੇ ਵੀ ਸਹੁੰ ਚੁੱਕ ਸਮਾਗਮ ਕਰਵਾਉਣਾ ਚਾਹੁੰਦੇ ਹਾਂ, ਉਹਨਾਂ ਨੂੰ ਦੱਸ ਦਿਓ। ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਕਿ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ 16 ਮਾਰਚ ਨੂੰ ਦੁਪਹਿਰ 12.30 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ ਅਤੇ ਕੱਲ੍ਹ ਅਰਵਿੰਦ ਕੇਜਰੀਵਾਲ ਪੰਜਾਬ ਆਉਣਗੇ ਤੇ ਜਿੱਤ ਦੀ ਖੁਸ਼ੀ ਵਿਚ ਰੋਡਸ਼ੋਅ ਕਰਨਗੇ। ਮਾਨ ਨੇ ਕਿਹਾ ਕਿ ਸਮਾਗਮ ਵਿਚ ਪੰਜਾਬ ਭਰ ਤੋਂ ਲੋਕ ਆਉਣਗੇ, ਉਹ ਭਗਤ ਸਿੰਘ ਨੂੰ ਸ਼ਰਧਾਂਜਲੀ ਵੀ ਭੇਟ ਕਰਨਗੇ।

ਸਾਡੇ ਕੋਲ ਇੱਕ ਚੰਗੀ ਕੈਬਨਿਟ ਹੋਵੇਗੀ, ਇਤਿਹਾਸਕ ਫੈਸਲੇ - ਜੋ ਪਹਿਲਾਂ ਕਦੇ ਨਹੀਂ ਲਏ ਗਏ- ਕੀਤੇ ਜਾਣਗੇ ਪਰ ਇਸ ਲਈ, ਤੁਹਾਨੂੰ ਉਡੀਕ ਕਰਨੀ ਪਵੇਗੀ।  
ਰੋਡ ਸ਼ੋਅ ਤੋਂ ਪਹਿਲਾਂ ਉਹ ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ। ਭਗਵੰਤ ਮਾਨ ਨੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਕਿਹਾ ਕਿ ਇਸ ਵਾਰ ਮੁੱਖ ਮੰਤਰੀ ਰਾਜ ਭਵਨ ਜਾਂ ਮਹਿਲ ਵਿਚ ਨਹੀਂ ਸਗੋਂ ਪਿੰਡ ਵਿਚ ਸ਼ਹੀਦ ਭਗਤ ਸਿੰਘ ਦੇ ਪਿੰਡ ਵਿਚ ਸਹੁੰ ਚੁਕਣਗੇ।