ਭਗਵੰਤ ਮਾਨ ਦੇ CM ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਸਿਹਤ ਵਿਭਾਗ ਵਲੋਂ ਸਾਰੇ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਆਦੇਸ਼ ਜਾਰੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਭਾਗ ਦੇ ਕਮਰਿਆਂ, ਵਾਰਡਾਂ, ਮੈਡੀਕਲ ਸਹੂਲਤਾਂ ਨਾਲ ਜੁੜੇ ਸਾਰੇ ਉਪਕਰਨਾਂ, ਬਰਾਂਚਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਦਿੱਤੀ ਹੈ।

Health department issues orders to ensure attendance of all employees

 ਚੰਡੀਗੜ੍ਹ: ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਸੂਬੇ ਦੇ ਸਾਰੇ ਵਿਭਾਗਾਂ ਦਾ ਸਟਾਫ ਚੌਕਸ ਹੋ ਗਿਆ ਹੈ। ਇਸ ਦੇ ਚਲਦਿਆਂ 16 ਮਾਰਚ ਨੂੰ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਡਾ. ਜੀ.ਬੀ ਸਿੰਘ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਨੇ ਸਮੂਹ ਸਿਵਲ ਸਰਜਨ ਦੇ ਧਿਆਨ 'ਚ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਪੱਤਰ ਜਾਰੀ ਕਰਦਿਆਂ ਉਹਨਾਂ ਕਿਹਾ ਕਿ ਸਾਰੇ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਕਿਉਂਕਿ ਕਿਸੇ ਸਮੇਂ ਵੀ ਅਚਾਨਕ ਚੈਕਿੰਗ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਵਿਭਾਗ ਦੇ ਕਮਰਿਆਂ, ਵਾਰਡਾਂ, ਮੈਡੀਕਲ ਸਹੂਲਤਾਂ ਨਾਲ ਜੁੜੇ ਸਾਰੇ ਉਪਕਰਨਾਂ, ਬਰਾਂਚਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੇਕਰ ਚੈਕਿੰਗ ਦੌਰਾਨ ਕੋਈ ਡਿਊਟੀ ਉੱਤੇ ਕੁਤਾਹੀ ਕਰਦਾ ਮਿਲਿਆ ਤਾਂ ਉਸ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਹੋਵੇਗੀ।