IAS ਹੁਸਨ ਲਾਲ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦਾ ਪ੍ਰਿਸੀਪਲ ਸਕੱਤਰ ਲਗਾਇਆ

ਏਜੰਸੀ

ਖ਼ਬਰਾਂ, ਪੰਜਾਬ

ਅੱਜ ਏ. ਵੇਣੂ ਪ੍ਰਸਾਦ ਨੂੰ ਮੁੱਖ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

Hussan Lal

 

ਚੰਡੀਗੜ੍ਹ- ਪੰਜਾਬ ਸਰਕਾਰ ਨੇ ਅੱਜ ਦੋ ਸੀਨੀਅਰ ਆਈ ਏ ਐਸ ਅਫਸਰਾਂ ਦੇ ਤਬਾਦਲਿਆਂ ਦੇ ਹੁਕਮ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਕਾਪੀ ਵਿਚ 1991 ਬੈਚ ਦੇ ਆਈ.ਏ.ਐਸ. ਅਧਿਕਾਰੀ ਵੇਣੂ ਪ੍ਰਸਾਦ ਨੂੰ ਭਗਵੰਤ ਮਾਨ ਦੇ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਸੀਨੀਅਰ ਆਈ ਏ ਐਸ ਹੁਸਨ ਲਾਲ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਲਾਇਆ ਹੈ।

 

ਅੱਜ ਏ. ਵੇਣੂ ਪ੍ਰਸਾਦ ਨੂੰ ਮੁੱਖ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ 1991 ਬੈਚ ਦੇ ਆਈਏਐੱਸ ਅਧਿਕਾਰੀ ਹਨ। ਉਹ ਲੰਬੇ ਸਮੇਂ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਐੱਮਡੀ ਰਹੇ ਹਨ ਅਤੇ ਮੌਜੂਦਾ ਸਮੇਂ ਏਸੀਐੱਸ, ਆਬਕਾਰੀ ਅਤੇ ਕਰ ਵਜੋਂ ਤਾਇਨਾਤ ਸਨ।
ਦੱਸ ਦਈਏ ਵਿਧਾਨ ਸਭਾ ਚੋਣਾਂ ਵਿਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਭਗਵੰਤ ਮਾਨ ਨੇ ਰਾਜਪਾਲ ਅੱਗੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਹੈ।