ਸਾਬਕਾ ਸੰਸਦ ਮੈਂਬਰ ਦੇ ਬੇਟੇ ਨੇ ਨੌਜਵਾਨ ਨੂੰ ਮਾਰੀ ਗੋਲੀ, ਜ਼ਖਮੀ ਦੀ ਹਾਲਤ ਨਾਜ਼ੁਕ

ਏਜੰਸੀ

ਖ਼ਬਰਾਂ, ਪੰਜਾਬ

ਬਟਾਲਾ 'ਚ ਤਕਰਾਰ ਤੋਂ ਬਾਅਦ ਆਪਣੀ ਰਿਵਾਲਵਰ ਨਾਲ ਮਾਰੀ ਗੋਲੀ

photo

 

ਬਟਾਲਾ : ਪੰਜਾਬ ਦੇ ਬਟਾਲਾ 'ਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਦੇ ਬੇਟੇ ਨੇ ਨੌਜਵਾਨ ਦੀ ਗੋਲੀ ਮਾਰ ਦਿੱਤੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਜ਼ਖ਼ਮੀ ਨੂੰ ਬਟਾਲਾ ਦੇ ਹਸਪਤਾਲ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਲਲਿਤ ਕੁਮਾਰ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਨੇ ਮੌਕੇ ਦੀ ਬਾਰੀਕੀ ਨਾਲ ਜਾਂਚ ਕਰਦੇ ਹੋਏ ਚਸ਼ਮਦੀਦ ਤੋਂ ਪੁੱਛਗਿੱਛ ਕੀਤੀ।

11 ਮਾਰਚ ਦੀ ਦੇਰ ਸ਼ਾਮ ਬਟਾਲਾ ਦੇ ਮੁਰਗੀ ਇਲਾਕੇ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੁੱਤਰ ਸੁਰਿੰਦਰ ਅਤੇ ਤੀਰਥ ਰਾਮ ਨਾਮ ਦੇ ਨੌਜਵਾਨ ਵਿਚਕਾਰ ਮਾਮੂਲੀ ਤਕਰਾਰ ਹੋ ਗਈ ਸੀ। ਇਸ ਦੌਰਾਨ ਗੁੱਸੇ 'ਚ ਆਏ ਸੁਰਿੰਦਰ ਨੇ ਆਪਣੇ ਰਿਵਾਲਵਰ ਨਾਲ ਤੀਰਥ ਰਾਮ 'ਤੇ ਗੋਲੀਆਂ ਚਲਾ ਦਿੱਤੀਆਂ। ਜ਼ਖਮੀ ਤੀਰਥ ਰਾਮ ਨੂੰ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ, ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਹਾਲਤ ਗੰਭੀਰ ਬਣੀ ਹੋਈ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਲਲਿਤ ਕੁਮਾਰ ਤੇ ਹੋਰ ਪੁਲਿਸ ਮੁਲਾਜ਼ਮ ਮੌਕੇ ’ਤੇ ਪੁੱਜੇ। ਉਸ ਨੇ ਪਰਗਟ ਸਿੰਘ ਨਾਂ ਦੇ ਚਸ਼ਮਦੀਦ ਗਵਾਹ ਤੋਂ ਪੁੱਛਗਿੱਛ ਕੀਤੀ। ਪਰਗਟ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਸਾਬਕਾ ਕਾਂਗਰਸੀ ਸੰਸਦ ਮੈਂਬਰ ਦੇ ਪੁੱਤਰ ਤੀਰਥ ਰਾਮ ਅਤੇ ਸੁਰਿੰਦਰ ਲਾਡਾ ਵਿਚਕਾਰ ਮਾਮੂਲੀ ਤਕਰਾਰ ਹੋਈ ਸੀ। ਇਸ ਤੋਂ ਬਾਅਦ ਸੁਰਿੰਦਰ ਨੇ ਰਿਵਾਲਵਰ ਤੋਂ ਤੀਰਥ ਰਾਮ 'ਤੇ ਗੋਲੀ ਚਲਾ ਦਿੱਤੀ, ਜੋ ਉਸ ਦੇ ਸਿਰ 'ਚ ਲੱਗੀ। ਇਸ ਤੋਂ ਬਾਅਦ ਸੁਰਿੰਦਰ ਮੌਕੇ ਤੋਂ ਫਰਾਰ ਹੋ ਗਿਆ। ਡੀਐਸਪੀ ਲਲਿਤ ਕੁਮਾਰ ਨੇ ਕਿਹਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।