ਹੁਸ਼ਿਆਰਪੁਰ : ਨਿਊ ਦੀਪ ਨਗਰ ਦਾ ਰਹਿਣ ਵਾਲਾ ਮਾਸੂਮ ਹੋਇਆ ਲਾਪਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ 

Aman

ਹੁਸ਼ਿਆਰਪੁਰ : ਇਥੋਂ  ਦੇ ਵਾਰਡ ਨੰਬਰ 27 ਅਧੀਨ ਆਉਂਦੇ ਮੁਹੱਲਾ ਨਿਊ ਦੀਪ ਨਗਰ ਦਾ ਰਹਿਣ ਵਾਲਾ ਇਕ 9 ਸਾਲਾ ਬੱਚਾ ਅਮਨ ਜੋ ਕਿ ਬੀਤੀ 4 ਮਾਰਚ ਨੂੰ ਪਿਓ ਦੀਆਂ ਝਿੜਕਾਂ ਤੋਂ ਡਰਦਾ ਘਰੋਂ ਕਿਧਰੇ ਚਲਾ ਗਿਆ ਸੀ ਅੱਜ ਕੀਨੇ ਦਿਨ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਕੁਝ ਥਹੁ ਪਤਾ ਨਹੀਂ ਲੱਗ ਸਕਿਆ।

ਹਾਲਾਂਕਿ ਅਮਨ ਦੇ ਪਰਿਵਾਰ ਅਤੇ ਪੁਲਿਸ ਵਲੋਂ ਉਸ ਨੂੰ ਲੱਭਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰੰਤੂ ਬਾਵਜੂਦ ਇਸ ਦੇ ਅਮਨ ਦਾ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ਜਿਸ ਕਾਰਨ ਪਰਿਵਾਰ ਚਿੰਤਾ ਦੇ ਆਲਮ 'ਚ ਡੁੱਬਿਆ ਹੋਇਆ ਹੈ ਤੇ ਮਾਪਿਆਂ ਦਾ ਰੋ ਰੋ ਬੁਰਾ ਹਾਲ ਹੈ। 

ਇਹ ਵੀ ਪੜ੍ਹੋ:   ਅਦਾਕਾਰਾ ਮਾਧੁਰੀ ਦੀਕਸ਼ਿਤ ਦੇ ਮਾਤਾ ਸਨੇਹ ਲਤਾ ਦੀਕਸ਼ਿਤ ਦਾ ਦਿਹਾਂਤ

ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅਮਨ ਦੀ ਹੁਸ਼ਿਆਰਪੁਰ ਅਤੇ ਜਲੰਧਰ ਸਮੇਤ ਦਿੱਲੀ ਦੀਆਂ ਕੁਝ ਥਾਵਾਂ 'ਤੇ ਵੀ ਭਾਲ ਵੀ ਕੀਤੀ ਗਈ ਐ ਪਰੰਤੂ ਅਮਨ ਦਾ ਕੁਝ ਨਹੀਂ ਪਤਾ ਲੱਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਅਮਨ ਨੂੰ ਕੋਈ ਵਿਅਕਤੀ ਵਰਗਲਾ ਕੇ ਕਿਧਰੇ ਲੈ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨਾਲ ਵੀ ਮੁਲਾਕਾਤ ਕੀਤੀ ਸੀ ਜਿਨ੍ਹਾਂ ਵਲੋਂ ਅਮਨ ਨੂੰ ਜਲਦ ਲੱਭਣ ਦਾ ਭਰੋਸਾ ਦੁਆਇਆ ਗਿਆ ਹੈ।

ਇਹ ਵੀ ਪੜ੍ਹੋ:   ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਚੂਕ 'ਤੇ ਰਿਪੋਰਟ ਤਲਬ

ਇਸ ਮੌਕੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਹ ਅਮਨ ਨੂੰ ਜਲਦ ਤੋਂ ਜਲਦ ਲੱਭ ਕੇ ਪਰਿਵਾਰ ਦੇ ਹਵਾਲੇ ਕਰਨ। ਇਸ ਮੌਕੇ ਪਰਿਵਾਰ ਦਾ ਹਾਲ ਜਾਨਣ ਪਹੁੰਚੇ ਸਰਬੱਤ ਦਾ ਭਲਾ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਡਾ. ਪੀਐਸ ਮਾਨ ਨੇ ਵੀ ਪਰਿਵਾਰ ਦੀ ਹਰ ਸੰਭਵ ਮੱਦਦ ਕਰਨ ਦਾ ਐਲਾਨ ਕੀਤਾ ਏ। ਪੁਲਿਸ ਅਧਿਕਾਰੀ ਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਬੱਚੇ ਦੀ ਗੁੰਮਸ਼ੁਦਗੀ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਇਸ਼ਤਿਹਾਰ ਵੀ ਛਪਵਾ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਬੜੀ ਤੇਜ਼ੀ ਨਾਲ ਅਮਨ ਨੂੰ ਲੱਭਣ ਲਈ ਯਤਨ ਕਰ ਰਹੀ ਹੈ।