ਕੋਟਕਪੂਰਾ ਗੋਲੀ ਕਾਂਡ: ਆਮ ਲੋਕ ਵੀ ਸਾਂਝੀ ਕਰ ਸਕਦੇ ਹਨ ਜਾਣਕਾਰੀ, SIT ਨੇ ਜਾਰੀ ਕੀਤਾ ਵਟਸਐਪ ਨੰਬਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕ ਇਸ ਸਬੰਧੀ ਵਟਸਐਪ ਨੰਬਰ ਜਾਂ ਈ-ਮੇਲ ਆਈਡੀ 'ਤੇ ਸੁਨੇਹਾ ਭੇਜ ਕੇ ਵੀ ਸਾਂਝੀ ਕਰ ਸਕਦੇ ਹਨ ਜਾਣਕਾਰੀ

PHOTO

 

ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ, ਏਡੀਜੀਪੀ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਐਤਵਾਰ ਨੂੰ ਕਿਹਾ ਕਿ ਜੇਕਰ ਕਿਸੇ ਕੋਲ ਕੋਈ ਵਾਧੂ ਸਬੰਧਤ ਜਾਣਕਾਰੀ ਹੈ ਜਿਸ ਦਾ ਕੇਸ 'ਤੇ ਅਸਰ ਪੈ ਸਕਦਾ ਹੈ, ਤਾਂ ਉਹ ਅਗਲੇ ਤਿੰਨ ਵੀਰਵਾਰ ਯਾਨੀ 16 ਮਾਰਚ, 23 ਮਾਰਚ ਅਤੇ 30 ਮਾਰਚ ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਉਨ੍ਹਾਂ ਦੇ ਦਫ਼ਤਰ ਫਲੋਰ-6, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਸਥਿਤ ਦਫਤਰਾਂ 'ਚ ਸਾਂਝਾ ਕਰ ਸਕਦੇ ਹਨ। ਹੈ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਬਾਰੀ ਦੀ ਘਟਨਾ 14 ਅਕਤੂਬਰ 2015 ਨੂੰ ਵਾਪਰੀ ਸੀ।

ਉਨ੍ਹਾਂ ਕਿਹਾ ਕਿ ਲੋਕ ਇਸ ਸਬੰਧੀ ਵਟਸਐਪ ਨੰਬਰ 9875983237 ਜਾਂ ਈ-ਮੇਲ ਆਈਡੀ newsit2021kotkapuracase@gmail.com 'ਤੇ ਸੁਨੇਹਾ ਭੇਜ ਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪੜਾਅ 'ਤੇ ਵੀ ਕਿਸੇ ਵੀ ਜਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਗਈ ਕੋਈ ਵੀ ਸੂਚਨਾ ਐਸ.ਆਈ.ਟੀ ਨੂੰ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਲਈ ਕਾਫੀ ਸਹਾਈ ਸਿੱਧ ਹੋ ਸਕਦੀ ਹੈ। ਏਡੀਜੀਪੀ ਨੇ ਐਸਆਈਟੀ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਸਹਿਯੋਗ ਕਰਨ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਨਾਲ ਸਬੰਧਤ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਵਿੱਚ ਪੰਜਾਬ ਦੇ ਹਰੇਕ ਵਿਅਕਤੀ ਦੀ ਚੇਤਨਾ ਸ਼ਕਤੀ ਇੱਕ ਵੱਡੀ ਪ੍ਰੇਰਣਾ ਸ਼ਕਤੀ ਸਾਬਤ ਹੋ ਰਹੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ 'ਤੇ ਰਾਜ ਸਰਕਾਰ ਨੇ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈਜੀ ਰਾਕੇਸ਼ ਅਗਰਵਾਲ ਅਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ ਗਈ ਸੀ। SIT ਨੇ 24 ਫਰਵਰੀ 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਸੀ।