ਅੰਮ੍ਰਿਤਸਰ ਪਹੁੰਚੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਗੁਰੂ ਰਾਮਦਾਸ ਜੀ ਅੰਤਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਗਿਆ ਸਵਾਗਤ 

National Minority Commission Chairman Iqbal Singh Lalpura arrived Amritsar

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅੰਮ੍ਰਿਤਸਰ ਪਹੁੰਚੇ ਜਿਥੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਾਸ਼ਟਰੀ ਹਵਾਈ ਅੱਡੇ ਵਿਖੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਅੰਮ੍ਰਿਤਪਾਲ ਸਿੰਘ ਬੋਨੀ ਅਜਨਾਲਾ, ਐਨ ਸੀ ਐੱਮ ਦੇ ਸਲਾਹਕਾਰ ਪ੍ਰੋ ਸਰਚਾਂਦ ਸਿੰਘ ਖਿਆਲਾ, ਗਲੋਬਲ ਪੰਜਾਬੀ ਐਸੋਸੀਏਸ਼ਨ ਤੇ ਬੀਜੇਪੀ ਆਗੂ ਡਾ. ਜਸਵਿੰਦਰ ਸਿੰਘ ਢਿੱਲੋਂ, ਪ੍ਰਦੀਪ ਸਿੰਘ ਭੁੱਲਰ ਮਜੀਠਾ, ਸ੍ਰੀ ਰਮਨ ਗੁਪਤਾ ਜੀ, ਚੌਧਰੀ ਅਸ਼ੋਕ ਕੁਮਾਰ ਤੇ ਹੋਰ ਹਾਜ਼ਰ ਸਨ।