PSEB News : ਪੰਜਾਬ ਸਕੂਲ  ਸਿੱਖਿਆ ਬੋਰਡ ਨੇ ਸਕੂਲਾਂ ’ਤੇ ਕੱਸਿਆ ਸ਼ਿਕੰਜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

PSEB News : 28 ਤੱਕ ਵਿਦਿਆਰਥੀਆਂ ਦੇ ਰਜਿਸਟਰੇਸ਼ਨ ਦਸਤਾਵੇਜ਼ ਜਮ੍ਹਾ ਕਰਨ ਦੇ ਹੁਕਮ, ਦੇਰੀ ਲਈ ਜੁਰਮਾਨਾ ਲਗਾਇਆ ਜਾਵੇਗਾ

Punjab School Education Board

PSEB News :ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਨੇ ਉਨ੍ਹਾਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਤੇ ਸ਼ਿਕੰਜਾ ਕੱਸਿਆ ਹੈ, ਜਿਨ੍ਹਾਂ ਨੇ ਸੈਸ਼ਨ 2023-24 ਲਈ 9ਵੀਂ ਅਤੇ 11ਵੀਂ ਜਮਾਤ ਵਿੱਚ ਬਾਹਰਲੇ ਰਾਜਾਂ ਜਾਂ ਹੋਰ ਬੋਰਡਾਂ ਤੋਂ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਪੂਰੀ ਨਹੀਂ ਕੀਤੀ ਹੈ। ਜਾਂਚ ਦੌਰਾਨ ਕੁਝ ਸਕੂਲਾਂ ਦੇ ਦਸਤਾਵੇਜ਼ ਵੀ ਅਧੂਰੇ ਪਾਏ ਗਏ।

ਇਹ ਵੀ ਪੜੋ:India Agni 5 Missile Test News : 5000 KM ਰੇਂਜ ਵਾਲੀ ਅਗਨੀ-5 ਮਿਜ਼ਾਈਲ ਦਾ ਸਫ਼ਲ ਪ੍ਰੀਖਣ


ਹੁਣ ਸਕੂਲਾਂ ਨੂੰ ਸਾਰੀ ਪ੍ਰਕਿਰਿਆ ਪੂਰੀ ਕਰਕੇ 28 ਮਾਰਚ ਤੱਕ ਬੋਰਡ ਹੈੱਡਕੁਆਰਟਰ ਨੂੰ ਦਸਤਾਵੇਜ਼ ਜਮ੍ਹਾ ਕਰਵਾਉਣੇ ਹੋਣਗੇ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਇਹ ਪ੍ਰਕਿਰਿਆ ਪੂਰੀ ਨਾ ਹੋਈ ਤਾਂ ਵਿਦਿਆਰਥੀਆਂ ਨੂੰ ਨਤੀਜੇ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਦਾ ਨਤੀਜਾ ਰੋਕਿਆ ਜਾਵੇਗਾ।
ਰਾਜ ਦੇ ਕਈ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਬਾਹਰਲੇ ਰਾਜਾਂ ਜਾਂ ਹੋਰ ਬੋਰਡਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਗਿਆ ਹੈ। ਪਰ ਬੋਰਡ ਦੇ ਧਿਆਨ ਵਿੱਚ ਆਇਆ ਹੈ ਕਿ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਸਬੰਧੀ ਦਸਤਾਵੇਜ਼ ਪੂਰੇ ਨਹੀਂ ਹਨ। ਸਕੂਲਾਂ ਵਲੋਂ ਆਨਲਾਈਨ ਦਸਤਾਵੇਜ਼ ਭਰਨ ਸਮੇਂ ਕਮੀਆਂ ਹਨ।

ਇਹ ਵੀ ਪੜੋ:Lok Sabha Elections News : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਜਨਰਲ, ਪੁਲਿਸ ਅਤੇ ਖਰਚਾ ਆਬਜ਼ਰਵਰਾਂ ਦੀ ਮੀਟਿੰਗ

ਅਜਿਹੇ ’ਚ ਬੋਰਡ ਨੇ ਅਜਿਹੇ ਵਿਦਿਆਰਥੀਆਂ ਨੂੰ ਰਜਿਸਟਰੇਸ਼ਨ ਨੰਬਰ ਜਾਰੀ ਕਰਨ ਦੀ ਬਜਾਏ ਗਲਤੀਆਂ ਦਿੱਤੀਆਂ ਸਨ। ਸਕੂਲ ਇਸਨੂੰ ਆਪਣੀ ਲੌਗਇਨ ਆਈਡੀ ’ਤੇ ਦੇਖ ਸਕਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਅਗਲੀ ਕਾਰਵਾਈ ਕਰਨੀ ਪਵੇਗੀ। PSEB ਦੇ ਅਨੁਸਾਰ, ਹੁਣ ਸਕੂਲਾਂ ਨੂੰ 28 ਮਾਰਚ ਤੱਕ ਬੋਰਡ ਹੈੱਡਕੁਆਰਟਰ ਨੂੰ ਸਾਰੇ ਦਸਤਾਵੇਜ਼ ਜਮ੍ਹਾ ਕਰਾਉਣੇ ਪੈਣਗੇ। ਜੇਕਰ ਇਸ ਤੋਂ ਬਾਅਦ ਦੇਰੀ ਹੁੰਦੀ ਹੈ ਤਾਂ 30 ਅਪ੍ਰੈਲ ਤੱਕ ਪ੍ਰਤੀ ਵਿਦਿਆਰਥੀ 500 ਰੁਪਏ ਲੇਟ ਫੀਸ ਵਸੂਲੀ ਜਾਵੇਗੀ। ਇਸ ਤੋਂ ਬਾਅਦ 1,000 ਰੁਪਏ ਲੇਟ ਫੀਸ ਲਈ ਜਾਵੇਗੀ। ਜਿਹੜੇ ਵਿਦਿਆਰਥੀ ਸਾਲ 2023-24 ਲਈ ਰਜਿਸਟਰੇਸ਼ਨ ਸੰਬੰਧੀ ਗਲਤੀਆਂ ਹਨ। ਉਨ੍ਹਾਂ ਦਾ ਨਤੀਜਾ ਘੋਸ਼ਿਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜੋ:Punjab News : ਮਰਹੂਮ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਤੀ ਕਿਰਪਾਲ ਸਿੰਘ ਬਾਵਾ ਦਾ ਹੋਇਆ ਦਿਹਾਂਤ 

 (For more news apart from Punjab School Education Board on Schools in State News in Punjabi, stay tuned to Rozana Spokesman)