Moga Encounter News: ਮੋਗਾ ਤੋਂ ਵੱਡੀ ਖ਼ਬਰ, ਪੁਲਿਸ ਨੇ ਦਵਿੰਦਰ ਬੰਬੀਹਾ ਗਰੁੱਪ ਦੇ ਸ਼ੂਟਰ ਦਾ ਕੀਤਾ ਐਨਕਾਊਂਟਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Moga Encounter News: ਕਰਾਸ ਫ਼ਾਇਰਿੰਗ ਵਿਚ ਮੁਲਜ਼ਮ ਹੋਇਆ ਜ਼ਖ਼ਮੀ

Moga Encounter News in punjabi

 

ਮੋਗਾ : ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਮੋਗਾ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ ਵਿੱਚ ਰਹਿੰਦੇ ਬਦਨਾਮ ਗੈਂਗਸਟਰ ਲੱਕੀ ਪਟਿਆਲਾ ਅਤੇ ਦਵਿੰਦਰ ਬੰਬੀਹਾ ਗੈਂਗ ਲਈ ਕੰਮ ਕਰਨ ਵਾਲੇ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਤੇ ਮੁਲਜ਼ਮ ਵਿਚਕਾਰ ਗੋਲੀਬਾਰੀ ਵੀ ਹੋਈ।

ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਉਰਫ਼ ਮਨੂੰ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਦੁਸਾਂਝ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ .32 ਬੋਰ ਦਾ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਲਦ ਹੀ ਪੁਲਿਸ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ। ਡੀਜੀਪੀ ਯਾਦਵ ਨੇ ਦੱਸਿਆ- ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਮੋਗਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਮਲਕੀਤ ਸਿੰਘ ਉਰਫ਼ ਮਨੂੰ ਵਾਸੀ ਮੋਗਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਲਕੀਤ ਵਿਦੇਸ਼ 'ਚ ਬੈਠੇ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਦੇ ਲਗਾਤਾਰ ਸੰਪਰਕ 'ਚ ਸੀ। ਮੁਲਜ਼ਮ ਦਵਿੰਦਰ ਬੰਬੀਹਾ ਗੈਂਗ ਲਈ ਵੀ ਕੰਮ ਕਰਦਾ ਸੀ।

ਡੀਜੀਪੀ ਯਾਦਵ ਨੇ ਕਿਹਾ ਕਿ ਗ੍ਰਿਫਤਾਰ ਮੁਲਜ਼ਮ ਮਲਕੀਤ ਸਿੰਘ ਉਰਫ਼ ਮਨੂੰ ਨੂੰ ਜਵਾਬੀ ਗੋਲੀਬਾਰੀ ਵਿੱਚ ਖੱਬੇ ਗੋਡੇ 'ਤੇ ਗੋਲੀ ਲੱਗੀ ਹੈ। ਮੋਗਾ ਦੇ ਪਿੰਡ ਕਪੂਰੇ ਵਿੱਚ 19 ਫਰਵਰੀ ਨੂੰ ਹੋਏ ਕਤਲ ਵਿੱਚ ਮਨੂ ਸ਼ਾਮਲ ਸੀ। ਮਲਕੀਤ 26 ਫਰਵਰੀ ਨੂੰ ਜਗਰਾਉਂ ਦੇ ਰਾਜਾ ਢਾਬੇ 'ਤੇ ਗੋਲੀਬਾਰੀ ਦੀ ਇੱਕ ਹੋਰ ਘਟਨਾ ਵਿੱਚ ਵੀ ਸ਼ਾਮਲ ਸੀ। ਉਸ ਦਾ ਅਪਰਾਧਿਕ ਇਤਿਹਾਸ ਸੀ ਅਤੇ ਦਵਿੰਦਰ ਬੰਬੀਹਾ ਗੈਂਗ ਦਾ ਸਰਗਰਮ ਸਾਥੀ ਸੀ।