ਦੇਸ਼ ਭਰ ’ਚ ਹੋਈ ਰਸੋਈ ਗੈਸ ਦੀ ਭਾਰੀ ਕਿੱਲਤ ’ਤੇ PM ਮੋਦੀ ਦੇ ਪੈਟਰੋਲੀਅਮ ਮੰਤਰੀ ਨੇ ਧਾਰੀ ਚੁੱਪੀ : ਗੁਰਮੀਤ ਸਿੰਘ ਮੀਤ ਹੇਅਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

‘ਰਸੋਈ ਗੈਸ ਨਾ ਮਿਲਣ ਕਰਕੇ ਲੋਕਾਂ ਦੇ ਕਾਰੋਬਾਰ ਹੋਏ ਠੱਪ’

PM Modi's Petroleum Minister remains silent on the severe shortage of cooking gas across the country: Gurmeet Singh Meet Hayer

ਸੰਗਰੂਰ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਦੇਸ਼ ਦੀ ਜਨਤਾ ਇਸ ਸਮੇ ਰਸੋਈ ਗੈਸ ਸਿਲੰਡਰਾਂ ਦੀ ਭਾਰੀ ਘਾਟ ਨਾਲ ਜੂਝ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੱਸੇ ਕਿ ਉਹ ਇਸ ਮਾਮਲੇ ਵਿਚ ਕੀ ਕਰ ਰਹੀ ਹੈ। ਉਨ੍ਹਾਂ ਗੈਸ ਸਿਲੰਡਰ ਨਾ ਮਿਲਣ ਕਰਕੇ ਪੰਜਾਬ ਦੇ ਲੋਕਾਂ ਕਾਰੋਬਾਰ ਠੱਪ ਹੋ ਗਏ ਹਨ। ਪੰਜਾਬ ’ਚ ਇਸ ਸਮੇਂ ਵਿਆਹਾਂ ਦਾ ਸੀਜ਼ਨ ਅਤੇ ਵਿਆਹਾਂ ਪਰਿਵਾਰ ਚਿੰਤਤ ਹਨ ਕਿ ਉਹ ਰਸੋਈ ਗੈਸ ਨਾ ਮਿਲਣ ਕਰਕੇ ਆਪਣੇ ਕਾਰਜਾਂ ਨੂੰ ਕਿਵੇਂ ਸਿਰੇ ਚੜ੍ਹਾਉਣਗੇ। ਉਨ੍ਹਾਂ ਕਿਹਾ ਕਿ ਨਾ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੈਟਰੋਲੀਅਮ ਮੰਤਰੀ ਇਸ ਸਬੰਧੀ ਬਿਆਨ ਦੇਣ ਲਈ ਸਦਨ ਵਿਚ ਆ ਰਹੇ ਹਨ। 

ਮੀਤ ਹੇਅਰ ਨੇ ਅੱਗੇ ਕਿਹਾ ਕਿ ਮੈਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬੇਨਤੀ ਕਰਾਂਗਾ ਕਿ ਉਹ ਸੁਖਪਾਲ ਸਿੰਘ ਖਹਿਰਾ ਦੀਆਂ ਗੱਲਾਂ ਦਾ ਗੁੱਸਾ ਨਾ ਕਰਨ ਕਿਉਂਕਿ ਉਹ ਬਿਮਾਰੀ ਤੋਂ ਪੀੜਤ ਹਨ। ਉਨ੍ਹਾਂ ਕਿਸੇ ਚੰਗੇ ਡਾਕਟਰ ਕੋਲ ਜਾਣਾ ਚਾਹੀਦਾ ਹੈ।

ਗੁਰਮੀਤ ਸਿੰਘ ਮੀਤ ਹੇਅਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਫ਼ੇਰੀ ’ਤੇ ਬੋਲਦੇ ਹੋਏ ਕਿਹਾ ਕਿ ਜੇਕਰ ਉਹ ਪੰਜਾਬ ਆ ਰਹੇ ਹਨ ਤਾਂ ਉਹ ਪੰਜਾਬ ਨੂੰ ਕੁੱਝ ਨਾ ਕੁੱਝ ਦੇ ਕੇ ਜਾਣ। ਕਿਉਂਕਿ ਅਮਿਤ ਸ਼ਾਹ ਜਿੱਥੇ ਵੀ ਜਾਂਦੇ ਹਨ ਉਹ ਕੁੱਝ ਨਾ ਕੁੱਝ ਦੇ ਕੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਹੀ ਨਾ ਹੋਵੇ ਕਿ ਉਨ੍ਹਾਂ ਦੀ ਪੰਜਾਬ ਫੇਰੀ ਸਿਰਫ਼ ਇਕ ਸਿਆਸੀ ਫੇਰੀ ਬਣ ਕੇ ਰਹਿ ਜਾਵੇ।