ਪੰਜਾਬ ਮਹਿਲਾ ਰਾਜ ਕਮਿਸ਼ਨ ਨੇ ਸੁਖਪਾਲ ਖਹਿਰਾ ਨੂੰ ਜਵਾਬ ਦੇਣ ਲਈ ਦਿੱਤਾ ਇਕ ਹਫ਼ਤੇ ਦਾ ਸਮਾਂ: ਐਡਵੋਕੇਟ ਮਹਿਤਾਬ ਖਹਿਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਧਾਇਕ ਖਹਿਰਾ ਦੀ ਸਟੇਟਸ ਰਿਪੋਰਟ ਮੰਗੀ ਗਈ ਹੈ

Punjab State Commission for Women has given one week's time to Sukhpal Khaira to respond: Advocate Mehtab Khaira

ਮੋਹਾਲੀ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਦੇ ਸਾਹਮਣੇ ਵਿਧਾਇਕ ਸੁਖਪਾਲ ਖਹਿਰਾ ਬੇਟਾ ਮਹਿਤਾਬ ਸਿੰਘ ਖਹਿਰਾ ਤੇ ਕੰਵਰ ਸਿੱਧੂ ਸਵੇਰੇ ਕਮਿਸ਼ਨ ਸਾਹਮਣੇ ਪੇਸ਼ ਹੋਏ।
ਮਹਿਲਾ ਕਮਿਸ਼ਨ ਦੇ ਦਫ਼ਤਰ ਦਾ ਬਾਹਰ ਆ ਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਮਹਿਲਾ ਕਮਿਸ਼ਨ ਤੋਂ ਇਕ ਹਫਤੇ ਦਾ ਸਮਾਂ ਜਵਾਬ ਦੇਣ ਲਈ ਮੰਗਿਆ ਗਿਆ ਹੈ। ਉਨ੍ਹਾਂ ਵਲੋਂ ਦਲੀਲ ਦਿੱਤੀ ਗਈ ਹੈ ਕਿ ਐਸ.ਐਸ.ਪੀ. ਕਪੂਰਥਲਾ ਨੂੰ ਨੋਟਿਸ ਭੇਜ ਕੇ ਵਿਧਾਇਕ ਖਹਿਰਾ ਦੀ ਸਟੇਟਸ ਰਿਪੋਰਟ ਮੰਗੀ ਗਈ ਹੈ, ਜਦ ਕਿ ਵਿਧਾਇਕ ਖਹਿਰਾ ਨੂੰ ਸਿੱਧਾ ਕੋਈ ਨੋਟਿਸ ਨਹੀਂ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਉਹ ਸੋਸ਼ਲ ਮੀਡੀਆ ’ਤੇ ਜਾਰੀ ਨੋਟਿਸ ਨੂੰ ਪੜ੍ਹ ਕੇ ਅੱਜ ਪੱਖ ਰੱਖਣ ਲਈ ਆਏ ਹਨ। ਉਹਨਾਂ ਕਿਹਾ ਕਿ ਉਹਨਾਂ ਮਹਿਲਾ ਰਾਜ ਕਮਿਸ਼ਨ ਤੋਂ ਐਸ.ਐਸ.ਪੀ. ਕਪੂਰਥਲਾ ਦੀ ਸਟੇਟਸ ਸਪੋਰਟ ਦੀ ਕਾਪੀ ਮੰਗੀ ਗਈ ਹੈ। ਜਿਸ ਤੋਂ ਬਾਅਦ ਮਹਿਲਾ ਰਾਜ ਕਮਿਸ਼ਨ ਵਲੋਂ ਸੁਖਪਾਲ ਸਿੰਘ ਖਹਿਰਾ ਨੂੰ ਇਕ ਹਫਤੇ ਦਾ ਸਮਾਂ ਆਪਣਾ ਜਵਾਬ ਦਾਖਲ ਕਰਨ ਲਈ ਦਿੱਤਾ ਗਿਆ ਹੈ।