ਜਲ੍ਹਿਆਂਵਾਲਾ ਬਾਗ ਗੋਲੀਕਾਂਡ ਦੇ ਸ਼ਹੀਦਾਂ ਨੂੰ ਯਾਦ ਕਰ ਸਿਆਸਤਦਾਨਾਂ ਨੇ ਕੱਢਿਆ ਕੈਂਡਲ ਮਾਰਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਲ੍ਹਿਆਂਵਾਲਾ ਬਾਗ ਦੇ ਮੁੱਖ ਗੇਟ ਤੋਂ ਸ਼ਹੀਦਾਂ ਦੀ ਯਾਦ ਵਿਚ ਕੱਢਿਆ ਕੈਂਡਲ ਮਾਰਚ

Candle March

ਅੰਮ੍ਰਿਤਸਰ: ਜਲ੍ਹਿਆਂਵਾਲੇ ਬਾਗ ਗੋਲੀਕਾਂਡ ’ਚ ਸ਼ਹੀਦ ਹੋਏ ਭਾਰਤੀਆਂ ਦੇ 100 ਸਾਲ ਪੂਰੇ ਹੋਣ ’ਤੇ ਸ਼ਤਾਬਦੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਸ਼ੁੱਕਰਵਾਰ ਨੂੰ ਜਲ੍ਹਿਆਂਵਾਲਾ ਬਾਗ ਦੇ ਮੁੱਖ ਗੇਟ ਤੋਂ ਸ਼ਹੀਦਾਂ ਦੀ ਯਾਦ ਵਿਚ ਇਕ ਕੈਂਡਲ ਮਾਰਚ ਕੱਢਿਆ ਗਿਆ।

ਇਸ ਕੈਂਡਲ ਮਾਰਚ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਵੀ ਸ਼ਿਰਕਤ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿਤੀ।

ਵੇਖੋ ਤਸਵੀਰਾਂ