ਚਾਈਲਡ ਹੈਪਲਲਾਈਨ ਨੰਬਰ 1098

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਲਗਾਏ ਕਰਫ਼ਿਊ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਹਰ ਸੰਭਵ ਯਤਨ

File photo

ਬਠਿੰਡਾ (ਦਿਹਾਤੀ) (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) : ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਲਗਾਏ ਕਰਫ਼ਿਊ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਸਾਂਝੀ ਕੀਤੀ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੇ ਦੌਰਾਨ ਲਗਾਏ ਗਏ ਕਰਫ਼ਿਊ ਸਮੇਂ ਬੱਚਿਆਂ 'ਤੇ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਨੂੰ ਰੋਕਣ ਜਾਂ ਬੱਚਿਆਂ ਦੇ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਸਹਾਇਤਾ ਲਈ 94631-21138, 99152-93081 ਜਾਂ 97805-99045 'ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਈਲਡ ਹੈਪਲਲਾਈਨ ਨੰਬਰ 1098 'ਤੇ ਵੀ ਕਾਲ ਕਰ ਸਕਦੇ ਹਨ।

ਕੁੱਪ ਕਲਾ : ਸੁਰਜੀਤ ਸਿੰਘ ਧੀਮਾਨ ਵਧਾਇਕ ਹਲਕਾ ਅਮਰਗੜ੍ਹ ਦੇ ਦਿਸ਼ਾ ਨਿਰਦੇਸ਼ਾਂ 'ਤੇ ਇੰਦਰਜੀਤ ਸਿੰਘ ਨਾਰੋਮਾਜਰਾ ਦੀ ਪਤਨੀ ਬਲਾਕ ਸੰਮਤੀ ਮੈਂਬਰ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਅਕਬਰ ਖਾਂ, ਨਜੀਰ ਖਾਂ ਇਕਬਾਲ ਖਾਂ, ਸੁਖਦੇਵ ਸਿੰਘ, ਅਮਰਿੰਦਰ ਸਿੰਘ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।