ਕਿਸਾਨੀ ਅੰਦੋਲਨ ਤੋਂ ਵਾਪਸ ਪਰਤੇ ਇਕ ਹੋਰ ਕਿਸਾਨ ਦੀ ਹੋਈ ਮੌਤ
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਇਕਾਈ ਪ੍ਰਧਾਨ ਬਲਜੀਤ ਸਿੰਘ ਝਬਾਲ ਨੇ ਦਿੱਤੀ ਹੈ।
ਸਰਾਏ ਅਮਾਨਤ ਖਾਂ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲੰਗਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਵਿਚਾਲੇ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਕਿਸਾਨੀ ਅੰਦੋਲਣ ਤੋਂ ਘਰ ਪਰਤਿਆਂ ਪਿੰਡ ਭੋਜੀਆਂ ਦੇ ਇਕ ਕਿਸਾਨ ਦੀ ਮੌਤ ਹੋ ਗਈ। ਇਸ ਸੰਬਧੀ ਜਾਣਕਾਰੀ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਇਕਾਈ ਪ੍ਰਧਾਨ ਬਲਜੀਤ ਸਿੰਘ ਝਬਾਲ ਨੇ ਦਿੱਤੀ ਹੈ।
ਉਨ੍ਹਾਂ ਨੇ ਦੱਸਿਆ ਕਿ ਪਿੰਡ ਭੋਜੀਆਂ ਦਾ ਕਿਸਾਨ ਬਰਕਤ ਉਰਫ ਮੰਨਣ ਪੁੱਤਰ ਸੂਬਾ ਸਿੰਘ ਵੀ 20 ਮਾਰਚ ਨੂੰ ਦਿੱਲੀ ਧਰਨੇ ’ਤੇ ਜਥੇ ਨਾਲ ਗਿਆ ਸੀ। 7 ਅਪ੍ਰੈਲ ਨੂੰ ਪਿੰਡ ਵਾਪਸ ਆਉਂਦਿਆਂ ਰਸਤੇ ਵਿਚ ਉਸ ਦੀ ਸਿਹਤ ਵਿਗੜ ਗਈ ਜਿਸ ਨੂੰ ਅੰਮਿ੍ਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਗੌਰਤਲਬ ਹੈ ਕਿ ਹੁਣ ਤੱਕ 315 ਤੋਂ ਵਧ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਦਿੱਲੀ ਦੀਆਂ ਹੱਦਾਂ ਦੇ ਕਾਫ਼ੀ ਲੰਬੇ ਸਮੇਂ ਤੋਂ ਡਟੇ ਹੋਏ ਹਨ।