ਕੈਬਨਿਟ ਮੰਤਰੀ ਬਲਬੀਰ ਸਿੱਧੂ ਦੇ ਭਰਾ ਜੀਤੀ ਸਿੱਧੂ ਬਣੇ ਮੋਹਾਲੀ ਦੇ ਨਵੇਂ ਮੇਅਰ

ਏਜੰਸੀ

ਖ਼ਬਰਾਂ, ਪੰਜਾਬ

ਕੁਲਜੀਤ ਸਿੰਘ ਬੇਦੀ ਨੂੰ ਡਿਪਟੀ ਮੇਅਰ ਬਣਾ ਦਿੱਤਾ ਹੈ।

Jeeti Sidhu brother of Cabinet Minister Balbir Sidhu, became the new Mayor of Mohali

ਮੋਹਾਲੀ : ਮੋਹਾਲੀ ਨਗਰ ਨਿਗਮ ਦੀ ਦੂਜੀ ਚੋਣ ਤੋਂ ਬਾਅਦ ਅੱਜ ਨਵੇਂ ਹਾਊਸ ਦਾ ਗਠਨ ਵੀ ਕਰ ਦਿੱਤਾ ਗਿਆ ਹੈ ਅਤੇ ਕੈਬਨਿਟ ਮੰਤਰੀ ਬਲਬੀਰ ਸਿੱਧੂ ਦੇ ਛੋਟੇ ਭਰਾ ਜੀਤੀ ਸਿੱਧੂ ਨੂੰ ਮੋਹਾਲੀ ਦਾ ਮੇਅਰ ਚੁਣ ਲਿਆ ਗਿਆ ਹੈ। ਡਵੀਜ਼ਨਲ ਕਮਿਸ਼ਨਰ ਦੀ ਹਾਜ਼ਰੀ 'ਚ 50 ਕੌਂਸਲਰਾਂ ਨੇ ਵੀ ਸਹੁੰ ਚੁੱਕ ਲਈ ਜਦ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਹਰਾਉਣ ਵਾਲੇ ਅਮਰੀਕ ਸਿੰਘ ਸੋਮਲ ਨੂੰ ਸੀਨੀਅਰ ਡਿਪਟੀ ਮੇਅਰ ਬਣਾਇਆ ਗਿਆ ਹੈ ਜਦਕਿ ਕੁਲਜੀਤ ਸਿੰਘ ਬੇਦੀ ਨੂੰ ਡਿਪਟੀ ਮੇਅਰ ਬਣਾ ਦਿੱਤਾ ਹੈ।