ਸੂਬੇ ਵਿਚ ਖ਼ਰੀਦ ਦੇ ਦੂਸਰੇ ਦਿਨ 66321 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਸੂਬੇ ਵਿਚ ਖ਼ਰੀਦ ਦੇ ਦੂਸਰੇ ਦਿਨ 66321 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਚੰਡੀਗੜ੍ਹ, 11 ਅਪ੍ਰੈਲ (ਭੁੱਲਰ) : ਪੰਜਾਬ ਰਾਜ ਵਿਚ ਅੱਜ ਕਣਕ ਦੀ ਖ਼ਰੀਦ ਦੇ ਦੂਸਰੇ ਦਿਨ ਸਰਕਾਰੀ ਏਜੰਸੀਆਂ ਵਲੋਂ 66321 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਸੂਬੇ ਵਿਚ 66321 ਮੀਟਿ੍ਰਕ ਟਨ ਕਣਕ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵਲੋਂ 15788 ਮੀਟਿ੍ਰਕ ਟਨ, ਮਾਰਕਫੈਡ ਵਲੋਂ 19859 ਮੀਟਿ੍ਰਕ ਟਨ ਅਤੇ ਪਨਸਪ ਵਲੋਂ 14855 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 9639 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ਼.ਸੀ.ਆਈ. ਵਲੋਂ 170 ਮੀਟਿ੍ਰਕ ਟਨ ਕਣਕ ਖ਼ਰੀਦੀ ਜਾ ਚੁਕੀ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿਚ ਜਨਤਕ ਵੰਡ ਲਈ 6010 ਮੀਟਿ੍ਰਕ ਟਨ ਕਣਕ ਵੀ ਖ਼ਰੀਦੀ ਗਈ ਹੈ। ਬੁਲਾਰੇ ਨੇ ਦਸਿਆ ਕਿ ਖ਼ਰੀਦ ਦੇ ਦੂਸਰੇ ਦਿਨ ਹੁਣ ਤਕ ਰਾਜ ਵਿਚ ਕੁੱਲ 68963 ਮੀਟਿ੍ਰਕ ਟਨ ਕਣਕ ਦੀ ਖ਼ਰੀਦੀ ਜਾ ਚੁਕੀ ਹ