ਫਿਰੋਜ਼ਪੁਰ ’ਚ ‘ਆਪ’ ਵਰਕਰ ਦਾ ਗੋਲੀਆਂ ਮਾਰ ਕੇ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਲਕਾ ਜ਼ੀਰਾ ਦੇ ਪਿੰਡ ਮਸਤੇਵਾਲਾ ਵਿਖੇ ਕੁੱਝ ਲੋਕਾਂ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਵਰਕਰ ਦਲਜੀਤ ਸਿੰਘ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

AAP worker shot dead in Ferozepur

 

ਫਿਰੋਜ਼ਪੁਰ (ਮਲਕੀਅਤ ਸਿੰਘ): ਹਲਕਾ ਜ਼ੀਰਾ ਦੇ ਪਿੰਡ ਮਸਤੇਵਾਲਾ ਵਿਖੇ ਕੁੱਝ ਲੋਕਾਂ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਵਰਕਰ ਦਲਜੀਤ ਸਿੰਘ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਣਕ ਦੀ ਕਟਾਈ ਸਬੰਧੀ ਮੋਟਰਸਾਈਕਲ ’ਤੇ ਆਪਣੇ ਖੇਤ ਵਿਚ ਗੇੜਾ ਮਾਰਨ ਲਈ ਜਾ ਰਹੇ ਸਨ, ਕਿ ਰਸਤੇ ਵਿਚ ਬੈਠੇ ਕੁੱਝ ਲੋਕਾਂ ਨੇ ਸਾਨੂੰ ਘੇਰ ਲਿਆ ਅਤੇ ਮੇਰੇ ਭਰਾ ਦਲਜੀਤ ਸਿੰਘ ‘ਤੇ ਪਿਸਤੌਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

Murder

ਉਹਨਾਂ ਦੱਸਿਆ ਕਿ 2 ਗੋਲੀਆਂ ਦਲਜੀਤ ਸਿੰਘ ਦੇ ਸਿਰ ਵਿਚ ਲੱਗੀਆਂ ਹਨ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਸੰਦੀਪ ਸਿੰਘ ਮੰਡ ਡੀਐਸਪੀ ਜ਼ੀਰਾ ਘਟਨਾ ਸਥਾਨ ’ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।