ਪੰਜਾਬ ਵਿਚ ਪ੍ਰਸ਼ਾਸਨਿਕ ਅਤੇ ਪੁਲਿਸ ਫੇਰਬਦਲ, 7 ਜ਼ਿਲ੍ਹਿਆਂ ਦੇ DCs ਅਤੇ 9 IPS ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਪੁਲਿਸ ਅਤੇ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕੀਤਾ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਪੁਲਿਸ ਅਤੇ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਨੇ ਲੁਧਿਆਣਾ ਸਮੇਤ ਸੱਤ ਜ਼ਿਲ੍ਹਿਆਂ ਦੇ ਡੀਸੀ ਬਦਲ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ 1 ਸਪੈਸ਼ਲ ਡੀਜੀਪੀ, 6 ਏਡੀਜੀਪੀ ਤੇ 2 ਆਈਜੀਪੀ ਸਮੇਤ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ।
ਆਈਏਐਸ ਵਿਨੀਤ ਕੁਮਾਰ ਨੂੰ ਸ੍ਰੀ ਮੁਕਤਸਰ ਸਾਹਿਬ, ਸੁਰਭੀ ਮਲਿਕ ਨੂੰ ਲੁਧਿਆਣਾ, ਵਿਸ਼ੇਸ਼ ਸਾਰਗਲ ਕਪੂਰਥਲਾ, ਨਵਜੋਤ ਪਾਲ ਸਿੰਘ ਰੰਧਾਵਾ ਨੂੰ ਸ਼ਹੀਦ ਭਗਤ ਸਿੰਘ ਨਗਰ, ਪ੍ਰਨੀਤ ਸ਼ੇਰਗਿੱਲ ਨੂੰ ਫਤਿਹਗੜ੍ਹ ਸਾਹਿਬ, ਅੰਮ੍ਰਿਤ ਸਿੰਘ ਨੂੰ ਫਿਰੋਜ਼ਪੁਰ, ਮੋਨੀਸ਼ ਕੁਮਾਰ ਨੂੰ ਤਰਨਤਾਰਨ ਵਿਚ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ।
Photo
ਇਸ ਦੇ ਨਾਲ ਹੀ ਸਰਕਾਰ ਨੇ 9 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਇਹਨਾਂ ਵਿਚੋਂ ਦੋ ਆਈਪੀਐਸ ਅਧਿਕਾਰੀ ਅਜਿਹੇ ਹਨ ਜਿਨ੍ਹਾਂ ਦੀ ਤਿੰਨ ਮਹੀਨਿਆਂ ਬਾਅਦ ਤਾਇਨਾਤੀ ਕੀਤੀ ਹੈ। ਆਈਪੀਐਸ ਅਧਿਕਾਰੀ ਐਸਕੇ ਅਸਥਾਨਾ ਨੂੰ ਏਡੀਜੀਪੀ ਨੀਤੀ ਅਤੇ ਨਿਯਮਾਂ ਦਾ ਚਾਰਜ ਦਿੱਤਾ ਗਿਆ ਹੈ। ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੂੰ ਆਈਜੀ ਐਸਟੀਐਫ ਪੰਜਾਬ ਲਾਇਆ ਗਿਆ ਹੈ। ਸਰਕਾਰ ਵੱਲੋਂ ਜਾਰੀ ਤਬਾਦਲੇ ਦੀਆਂ ਹਦਾਇਤਾਂ ਅਨੁਸਾਰ ਆਈਪੀਐਸ ਗੌਰਵ ਯਾਦਵ ਤੋਂ ਏਡੀਜੀਪੀ ਆਧੁਨਿਕੀਕਰਨ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ।
Photo
ਹੁਣ ਗੌਰਵ ਯਾਦਵ ਕੋਲ ਏਡੀਜੀਪੀ ਪ੍ਰਸ਼ਾਸਨਿਕ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸੀਐਮ ਦਾ ਚਾਰਜ ਹੋਵੇਗਾ। ਆਈਪੀਐਸ ਅਧਿਕਾਰੀ ਬੀਕੇ ਉੱਪਲ ਨੂੰ ਸਪੈਸ਼ਲ ਡੀਜੀਪੀ ਇਨਵੈਸਟੀਗੇਸ਼ਨ ਲੋਕਪਾਲ, ਗੁਰਪ੍ਰੀਤ ਕੌਰ ਦਿਓ ਨੂੰ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲਿਆਂ ਦਾ ਚਾਰਜ ਦਿੱਤਾ ਗਿਆ ਹੈ। ਜਤਿੰਦਰ ਕੁਮਾਰ ਜੈਨ ਨੂੰ ਏਡੀਜੀਪੀ ਪੀਐਸਪੀਸੀਐਲ ਪੰਜਾਬ, ਪ੍ਰਵੀਨ ਕੁਮਾਰ ਸਿਨਹਾ ਅਤੇ ਜੀ ਨਾਗੇਸ਼ਵਰ ਰਾਓ ਨੂੰ ਏਡੀਜੀਪੀ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਲਾਇਆ ਗਿਆ ਹੈ। ਆਰਕੇ ਜੈਸਵਾਲ ਨੂੰ ਆਈਜੀਪੀ ਸਾਈਬਰ ਕ੍ਰਾਈਮ ਦਾ ਚਾਰਜ ਦਿੱਤਾ ਗਿਆ ਹੈ।