ਮਿਸ PTC ਪੰਜਾਬੀ ਮਾਮਲਾ : PTC ਨੈੱਟਵਰਕ ਦੇ MD ਰਬਿੰਦਰ ਨਾਰਾਇਣ ਨੂੰ ਭੇਜਿਆ ਜੇਲ੍ਹ
ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਦਾ ਦਿਤਾ ਹੁਕਮ
ਨੈਨਸੀ ਘੁੰਮਣ ਤੇ ਉਸ ਦਾ ਪਤੀ ਪੁਲਿਸ ਦੀ ਪਕੜ ਤੋਂ ਬਾਹਰ, ਭਾਲ ਲਈ ਛਾਪੇਮਾਰੀ ਜਾਰੀ
ਚੰਡੀਗੜ੍ਹ : ਮਿਸ ਪੀਟੀਸੀ ਪੰਜਾਬੀ ਮਾਮਲੇ ਵਿਚ ਪੀਟੀਸੀ ਨੈਟਵਰਕ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਦਾ ਹੁਕਮ ਦਿਤਾ ਹੈ। ਤਿੰਨ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ’ਤੇ ਰਬਿੰਦਰ ਨਾਰਾਇਣ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਪੀਟੀਸੀ ਚੈਨਲ ਦੇ ਮਿਸ ਪੀਟੀਸੀ ਪੰਜਾਬੀ ਮੁਕਾਬਲੇ ਵਿੱਚ ਹਿੱਸਾ ਲੈ ਰਹੀ ਮੁਟਿਆਰ ਨੂੰ ਕਥਿਤ ਤੌਰ ’ਤੇ ਬੰਦੀ ਬਣਾ ਕੇ ਰੱਖਣ ਤੇ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਰਬਿੰਦਰ ਨਾਰਾਇਣ ਨੂੰ ਮੁਹਾਲੀ ਪੁਲਿਸ ਵੱਲੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਸ ਤੋਂ ਇਲਾਵਾ ਨੈਨਸੀ ਘੁੰਮਣ ਤੇ ਉਸ ਦਾ ਪਤੀ ਪੁਲਿਸ ਦੀ ਪਕੜ ਤੋਂ ਬਾਹਰ ਹਨ ਜਿਨ੍ਹਾਂ ਦੀ ਭਾਲ ਲਈ ਛਾਪੇਕਮਾਰੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਉਕਤ ਮੁਲਜ਼ਮਾਂ ਨੂੰ ਭਗੋੜਾ ਕਰਾਰ ਦੇਣ ਲਈ ਅਰਜ਼ੀ ਦਿਤੀ ਗਈ ਸੀ ਜਿਸ ਨੂੰ ਅਦਾਲਤ ਨੇ ਖ਼ਾਰਜ ਕਰ ਦਿਤਾ ਹੈ।