ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਇੰਗਲੈਂਡ ਦੇ ਸਿੱਖ MP ਤਨਮਨਜੀਤ ਸਿੰਘ ਢੇਸੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਯੂਕੇ 'ਚ ਵਸਦੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਅੰਮ੍ਰਿਤਸਰ ਤੋਂ ਯੂਕੇ ਦੇ ਵੱਖ-ਵੱਖ ਸ਼ਹਿਰਾਂ ਲਈ ਸਿੱਧੀਆਂ ਫਲਾਈਟਾਂ ਚਲਾਉਣ ਦੀ ਕੀਤੀ ਮੰਗ

Sikh MP from England Tanmanjit Singh Dhesi paid obeisance at Darbar Sahib

 

ਅੰਮ੍ਰਿਤਸਰ: ਇੰਗਲੈਂਡ ਦੇ ਸਿੱਖ ਐਮਪੀ. ਤਨਮਨਜੀਤ ਸਿੰਘ ਢੇਸੀ ਅਪਣੀ ਪਤਨੀ ਮਨਵੀਨ ਕੌਰ ਢੇਸੀ, ਬੇਟੇ ਜੋਗਾਦ ਸਿੰਘ ਢੇਸੀ ਤੇ ਤੋਸ਼ਾਬ ਸਿੰਘ ਢੇਸੀ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਮੌਕੇ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸਤਿਗੁਰੂ ਦੀ ਰਹਿਮਤ ਸਦਕਾ ਉਹਨਾਂ ਨੂੰ ਗੁਰੂ ਸਾਹਿਬ ਦੇ ਦਰ ’ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

Sikh MP from England Tanmanjit Singh Dhesi paid obeisance at Darbar Sahib

ਉਹਨਾਂ ਨੇ ਦੁਨੀਆਂ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਸਿੱਖ ਨੌਜਵਾਨੀ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਅਪੀਲ ਕੀਤੀ।  ਉਹਨਾਂ ਕਿਹਾ ਕਿ ਇਹ ਦਿਹਾੜਾ ਦਸਤਾਰ ਦੇ ਗੌਰਵ ਦਾ ਪ੍ਰਤੀਕ ਹੈ ਅਤੇ ਸਮੁੱਚੀ ਸਿੱਖ ਨੌਜਵਾਨੀ ਨੂੰ ਸਾਬਤ ਸੂਰਤ ਰਹਿੰਦਿਆਂ ਦੇਸ਼ ਦੁਨੀਆਂ ਵਿਚ ਅੱਗੇ ਵਧਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਯੂਕੇ 'ਚ ਵਸਦੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਯੂਕੇ ਦੇ ਵੱਖ-ਵੱਖ ਸ਼ਹਿਰਾਂ ਲਈ ਸਿੱਧੀਆਂ ਫਲਾਈਟਾਂ ਚਲਾਉਣ ਦੀ ਮੰਗ ਕੀਤੀ।

Sikh MP from England Tanmanjit Singh Dhesi paid obeisance at Darbar Sahib

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਸੂਚਨਾ ਅਧਿਕਾਰੀ  ਜਸਵਿੰਦਰ ਸਿੰਘ ਜੱਸੀ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਤਨਮਨਜੀਤ ਸਿੰਘ ਢੇਸੀ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਤ ਕੀਤਾ।