Punjab News : ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਹੋਰ ਅਦਾਰੇ
13 ਅਪ੍ਰੈਲ ਨੂੰ ਸੂਬੇ ਭਰ ਵਿਚ ਮਨਾਇਆ ਜਾਵੇਗਾ ਵਿਸਾਖੀ ਦਾ ਤਿਉਹਾਰ
holiday
Punjab News : ਪੰਜਾਬ ਵਿਚ ਭਲਕੇ 13 ਅਪ੍ਰੈਲ 2024 ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ।
ਦੱਸਣਯੋਗ ਹੈ ਕਿ ਦਰਅਸਲ 13 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਇਸੇ ਤਹਿਤ ਵਿਸਾਖੀ ਦੇ ਮੱਦੇਨਜ਼ਰ ਪੰਜਾਬ ਵਿਚ ਸਰਕਾਰੀ ਛੁੱਟੀ ਰਹੇਗੀ। ਭਲਕੇ ਪੰਜਾਬ ਭਰ ਵਿਚ ਸਕੂਲ, ਕਾਲਜ, ਬੈਂਕ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ।
ਪੰਜਾਬ ਵਿਚ ਵਿਸਾਖੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸਰਕਾਰ ਵੱਲੋਂ ਜਾਰੀ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਵਿਸਾਖੀ ਨੂੰ ਜਨਤਕ ਛੁੱਟੀ ਐਲਾਨਿਆ ਗਿਆ ਹੈ।