Jathedar Kuldeep Singh Gargaj News : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਦਿਤਾ ਸੰਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Jathedar Kuldeep Singh Gargaj News : ਘਰਾਂ 'ਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਦਾ ਦਿਤਾ ਸੰਦੇਸ਼

Jathedar Giani Kuldeep Singh Gargajj gave a message on the occasion of Khalsa Sajna Diwas News in Punjabi

Jathedar Giani Kuldeep Singh Gargajj gave a message on the occasion of Khalsa Sajna Diwas News in Punjabi : ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਸੰਦੇਸ਼ ਦਿਤਾ ਹੈ। ਉਨ੍ਹਾਂ ਘਰਾਂ 'ਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਦਾ ਸੰਦੇਸ਼ ਦਿਤਾ ਹੈ।

ਜਾਣਕਾਰੀ ਅਨੁਸਾਰ ਖ਼ਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੇਸ਼ ਵਿਦੇਸ਼ ਵਿਚ ਵੱਸਦੀ ਸਿੱਖ ਕੌਮ ਖ਼ਾਲਸਾ ਸਾਜਨਾ ਦਿਵਸ 13 ਅਪ੍ਰੈਲ ਵਾਲੇ ਦਿਨ ਕੌਮੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਅਪਣੇ ਘਰਾਂ, ਦਫ਼ਤਰਾਂ ਤੇ ਕੰਮ ਕਾਜ ਵਾਲੀਆਂ ਥਾਵਾਂ ਉੱਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਵੇ।