ਤੂਫਾਨ ਨੇ ਪੰਜਾਬ ਦੇ ਕੁਝ ਇਲਾਕਿਆਂ ਨੂੰ ਘੇਰਿਆ
ਬੀਤੇ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਉਸ ਸਮੇਂ ਰਾਹਤ ਮਿਲੀ ਜਦੋਂ ਅੱਜ ਅਚਾਨਕ ਮੌਸਮ ਨੇ ਆਪਣਾ ਮਿਜਾਜ਼...
Hurricane surrounded
ਮੋਹਾਲੀ 12 ਮਈ : ਬੀਤੇ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਉਸ ਸਮੇਂ ਰਾਹਤ ਮਿਲੀ ਜਦੋਂ ਅੱਜ ਅਚਾਨਕ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ। ਦਿੱਲੀ, ਹਿਮਾਚਲ, ਹਰਿਆਣਾ ਸਮੇਤ ਪੰਜਾਬ ਦੇ ਕੁਝ ਇਲਾਕਿਆਂ 'ਚ ਅੱਜ ਬਾਅਦ ਦੁਪਹਿਰ ਅਚਾਨਕ ਮੌਸਮ ਦਾ ਮਿਜ਼ਾਜ ਬਦਲਣ ਕਾਰਨ ਹਨੇਰ ਛਾ ਗਿਆ।
ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਕਈ ਸ਼ਹਿਰਾਂ 'ਚ ਦਿਨ-ਦਿਹਾੜੇ ਹੀ ਗਲੀਆਂ ਅਤੇ ਸੜਕਾਂ 'ਤੇ ਲਾਈਟਾਂ ਜਗਾਉਣੀਆਂ ਪਈਆਂ।
ਧੂੜ ਭਰੀਆਂ ਹਵਾਵਾਂ ਚੱਲਣ ਦੇ ਨਾਲ ਕਈ ਥਾਂਈ ਮੀਂਹ ਵੀ ਪਿਆ, ਜਿਸ ਕਾਰਨ ਤਾਮਪਾਨ 'ਚ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ।