ਦਿੱਲੀ ਕਿਸਾਨ ਮੋਰਚੇ ਤੋਂ ਆਈ ਦੁਖਦਾਈ ਖ਼ਬਰ, ਮੋਗਾ ਜ਼ਿਲੇ ਦੇ ਕਿਸਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿਛਲੇ ਹਫ਼ਤੇ ਤੋਂ ਦਿੱਲੀ ਮੋਰਚੇ ਦਾ ਹਿੱਸਾ ਬਣੇ ਹੋਏ ਸਨ

karnail singh

ਮੋਗਾ- ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ।  ਇਸ ਵਿਚਕਾਰ ਅੱਜ ਇਕ ਹੋਰ ਕਿਸਾਨ ਦੀ ਮੌਤ ਦੀ ਖ਼ਬਰ ਮਿਲੀ ਹੈ।

ਦੱਸ ਦੇਈਏ ਕਿ ਕਿਸਾਨੀ ਸੰਘਰਸ਼ 'ਚ ਸ਼ਾਮਲ ਕਿਸਾਨ ਕਰਨੈਲ ਸਿੰਘ ਦੀ ਮੌਤ ਹੋ ਗਈ। ਕਰਨੈਲ ਸਿੰਘ ਦੀ ਸਿਹਤ ਠੀਕ ਨਾ ਹੋਣ ਕਰਕੇ ਬਿਮਾਰ ਹਾਲਤ ਵਿਚ ਉਨ੍ਹਾਂ ਨੂੰ ਪਿੰਡ ਲਿਆਂਦਾ ਗਿਆ

ਅਤੇ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੇ ਕਿਸਾਨ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਕਰਨੈਲ ਸਿੰਘ ਪੁੱਤਰ ਵੀਰ ਸਿੰਘ ਪਿਛਲੇ ਕਈ ਹਫ਼ਤਿਆਂ ਤੋਂ ਦਿੱਲੀ ਮੋਰਚੇ ਦਾ ਹਿੱਸਾ ਬਣਿਆ ਹੋਇਆ ਸੀ।