Dugs 'ਤੇ ਸਰਕਾਰ ਦਾ ਐਕਸ਼ਨ ਪਲਾਨ: ਜ਼ਿਲ੍ਹੇ 'ਚ 2, ਸਰਹੱਦੀ ਖੇਤਰ 'ਚ 4 STF ਟੀਮਾਂ ਹੋਣਗੀਆਂ ਤਾਇਨਾਤ
CM ਦੀ ਉੱਚ ਅਧਿਕਾਰੀਆਂ ਨਾਲ ਬੈਠਕ ਜਾਰੀ
ਚੰਡੀਗੜ੍ਹ - ਮਾਨ ਸਰਕਾਰ ਨੇ ਪੰਜਾਬ 'ਚ ਨਸ਼ਿਆਂ (Drugs) ਖਿਲਾਫ਼ ਐਕਸ਼ਨ ਪਲਾਨ ਤਿਆਰ ਕੀਤਾ ਹੈ। ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀਆਂ ਟੀਮਾਂ ਸੂਬੇ ਭਰ ਵਿਚ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਹੁਣ ਹਰ ਜ਼ਿਲ੍ਹੇ ਵਿਚ ਐਸਟੀਐਫ ਦੀਆਂ 2-2 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਅਤੇ ਸਰਹੱਦੀ ਖੇਤਰ ਵਿਚ 4-4 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨੂੰ ਐਸਟੀਐਫ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਲਈ ਚੰਡੀਗੜ੍ਹ ਤਲਬ ਕੀਤਾ ਹੈ ਤੇ ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਹੋ ਰਹੀ ਹੈ।
ਸੀਐਮ ਭਗਵੰਤ ਮਾਨ (Bhagwant Mann) ਨੇ ਕੁਝ ਦਿਨ ਪਹਿਲਾਂ ਸਪੈਸ਼ਲ ਟਾਸਕ ਫੋਰਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਐਸਟੀਐਫ ਦੇ ਮੁਖੀ ਹਰਪ੍ਰੀਤ ਸਿੱਧੂ ਦੀ ਅਗਵਾਈ ਵਿਚ ਅਧਿਕਾਰੀ ਇਸ ਵਿਚ ਸ਼ਾਮਲ ਹੋਏ। ਇਸ ਵਿਚ ਫੀਲਡ ਤੋਂ ਐਸਟੀਐਫ ਦੀਆਂ ਟੀਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਜੋੜਿਆ ਗਿਆ। ਉੱਥੇ ਹੀ ਪਤਾ ਲੱਗਾ ਹੈ ਕਿ ਫੀਲਡ ਵਿਚ ਐਸਟੀਐਫ ਦੀਆਂ ਟੀਮਾਂ ਨੂੰ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਨਹੀਂ ਮਿਲ ਰਿਹਾ ਹੈ। ਇਸੇ ਕਾਰਨ ਮਾਨ ਨੇ ਉਸੇ ਦਿਨ ਐਸਐਸਪੀ ਅਤੇ ਡੀਸੀ ਦੀ ਮੀਟਿੰਗ ਬੁਲਾਉਣ ਲਈ ਕਿਹਾ ਸੀ।