ਸ੍ਰੀ ਮੁਕਤਸਰ ਸਾਹਿਬ 'ਚ 7 ਕਿਲੋ ਚੂਰਾ ਪੋਸਤ ਸਮੇਤ ਇਕ ਨਸ਼ਾ ਤਸਕਰ ਕਾਬੂ
ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਕੀਕਾ ਦਰਜ ਕਰ ਲਿਆ ਗਿਆ ਹੈ।
photo
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਥਾਣਾ ਸਿਟੀ ਮਲੋਟ ਦੀ ਪੁਲਿਸ ਨੇ 7 ਕਿਲੋ ਭੁੱਕੀ ਬਰਾਮਦ ਕਰਕੇ ਇਕ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਅਬੋਹਰ 'ਚ ਟਰਾਂਸਫਾਰਮਰ 'ਚ ਲੱਗੀ ਭਿਆਨਕ ਅੱਗ, ਇਲਾਕਿਆਂ 'ਚ ਬਿਜਲੀ ਹੋਈ ਗੁੱਲ
ਐਸ.ਆਈ ਪ੍ਰੀਤਮ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਪਿੰਡ ਪੰਜਾਵਾ ਵੱਲ ਜਾ ਰਹੀ ਸੀ ਤਾਂ ਇਕ ਵਿਅਕਤੀ ਪਲਾਸਟਿਕ ਦਾ ਥੈਲਾ ਫੜੀ ਨਜ਼ਰ ਆਇਆ, ਪਰ ਪੁਲਿਸ ਨੂੰ ਦੇਖ ਕੇ ਉਹ ਡਰ ਗਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਜਦੋਂ ਸ਼ੱਕ ਦੇ ਆਧਾਰ ’ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਥੈਲੇ ਵਿਚੋਂ 7 ਕਿਲੋ ਭੁੱਕੀ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਪੰਜਾਵਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਭੈਣ ਦੇ ਵਿਆਹ ਦੇ ਕਾਰਡ ਵੰਡਣ ਜਾ ਰਹੇ ਭਰਾ ਦੀ ਹਾਦਸੇ 'ਚ ਮੌਤ