ਸ੍ਰੀ ਮੁਕਤਸਰ ਸਾਹਿਬ: ਨਾੜ ਨੂੰ ਅੱਗ ਲਗਾਉਣ ਵਾਲਾ ਗ੍ਰਿਫ਼ਤਾਰ, ਅੱਗ ਦੀ ਲਪੇਟ 'ਚ ਆਉਣ ਨਾਲ ਜ਼ਿੰਦਾ ਸੜਿਆ ਸੀ ਬੱਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖੇਤ 'ਚੋਂ ਝੁੱਗੀ ਤੱਕ ਪਹੁੰਚੀ ਸੀ ਅੱਗ

photo

 

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ 'ਚ ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਇਕ ਸਾਲ ਦੇ ਬੱਚੇ ਅਤੇ ਮੱਝ ਨੂੰ ਸੜਨ ਦੇ ਮਾਮਲੇ 'ਚ ਪੁਲਿਸ ਨੇ ਕਾਰਵਾਈ ਕੀਤੀ ਹੈ। ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਨੂੰ ਥਾਣਾ ਬਰੀਵਾਲਾ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਉਸਦੇ ਖਿਲਾਫ਼ ਧਾਰਾ 304, 429, 427, 278 ਅਧੀਨ ਮਾਮਲਾ ਦਰਜ ਕਰ ਲਿਆ ਹੈ |

ਇਹ ਵੀ ਪੜ੍ਹੋ: ਡਿਜੀਟਲ ਰਸੀਦਾਂ ਦੀ ਮਦਦ ਨਾਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਸਾਲਾਨਾ 1.3 ਕਰੋੜ ਕਾਗ਼ਜ਼ਾਂ ਦੀ ਕਰੇਗਾ ਬੱਚਤ

ਪੁਲਿਸ ਨੂੰ ਦਿਤੇ ਬਿਆਨ ਵਿਚ ਬਾਜਾ ਮਰਾੜ ਦੇ ਪੱਪੂ ਮੰਡਲ ਨੇ ਦਸਿਆ ਕਿ ਉਸ ਨੂੰ ਉਸ ਦੀ ਪਤਨੀ ਸਰਿਤਾ ਦੇਵੀ ਦਾ ਫੋਨ ਆਇਆ ਕਿ ਝੁੱਗੀ ਵਿਚ ਅੱਗ ਲੱਗ ਗਈ ਹੈ ਅਤੇ ਪੁੱਤਰ ਅਮਨ ਝੁੱਗੀ ਵਿਚ ਰਹਿ ਗਿਆ ਹੈ। ਮੱਝ ਵੀ ਬੁਰੀ ਤਰ੍ਹਾਂ ਸੜ ਚੁੱਕੀ ਹੈ, ਜਿਸ 'ਤੇ ਆਲੇ-ਦੁਆਲੇ ਦੇ ਲੋਕਾਂ ਨੇ ਮਿਲ ਕੇ ਅੱਗ ਬੁਝਾਈ ਪਰ ਉਸ ਦਾ ਪੁੱਤਰ ਅਤੇ ਮੱਝ ਅੱਗ ਵਿਚ ਜ਼ਿੰਦਾ ਸੜ ਗਏ।

ਇਹ ਵੀ ਪੜ੍ਹੋ: ਸਮਰਾਲਾ 'ਚ ਵਾਪਰੇ ਭਿਆਨਕ ਹਾਦਸੇ 'ਚ ਕਿਸਾਨ ਦੀ ਹੋਈ ਮੌਤ 

ਸ਼ਿਕਾਇਤਕਰਤਾ ਨੇ ਦਸਿਆ ਕਿ ਉਸ ਨੂੰ ਪਤਾ ਲੱਗਾ ਕਿ ਸਾਹਿਬ ਸਿੰਘ ਵਾਸੀ ਬਾਜਾ ਮਰਾੜ ਨੇ ਅਪਣੇ ਖੇਤ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਈ ਹੈ। ਜਿਸ ਦੀ ਲਪੇਟ ਵਿਚ ਉਸ ਦੀ ਝੁੱਗੀ ਆ ਗਈ। ਜਿਸ ਵਿਚ ਉਸਦਾ ਸਾਰਾ ਸਮਾਨ ਵੀ ਸੜ ਕੇ ਸੁਆਹ ਹੋ ਗਿਆ। ਇਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸਾਹਿਬ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।