Moga Road Accident : 2 ਕਾਰਾਂ ਦੀ ਆਹਮੋ -ਸਾਹਮਣੇ ਟੱਕਰ 'ਚ ਇੱਕ ਮਹਿਲਾ ਦੀ ਮੌਤ ,4 ਲੋਕ ਗੰਭੀਰ ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਖਮੀਆਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ

Moga Road Accident

 Moga Road Accident : ਮੋਗਾ ਦੇ ਅੰਮ੍ਰਿਤਸਰ ਰੋਡ 'ਤੇ 2 ਕਾਰਾਂ ਦੀ ਆਹਮੋ -ਸਾਹਮਣੇ ਟੱਕਰ ਹੋਈ ਹੈ। ਇਸ ਹਾਦਸੇ ਵਿੱਚ ਇੱਕ ਮਹਿਲਾ ਕਮਲੇਸ਼ ਰਾਣੀ ਦੀ ਮੌਤ ਹੋ ਗਈ ਅਤੇ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ ਹਨ ,ਜਿਨਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਚਾਲਕ ਨੇ ਦੱਸਿਆ ਕਿ ਉਹ ਧਰਮਕੋਟ ਤੋਂ ਮੋਗਾ ਵੱਲ ਆ ਰਿਹਾ ਸੀ। ਇਸੇ ਦੌਰਾਨ ਦੂਜੇ ਪਾਸੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।

ਕਾਰ ਚਾਲਕ ਦੀ ਮਾਂ ਦੀ ਮੌਤ 

ਦੂਜੇ ਡਰਾਈਵਰ ਦਾ ਕਹਿਣਾ ਹੈ ਕਿ ਉਹ ਮੋਗਾ ਤੋਂ ਧਰਮਕੋਟ ਵੱਲ ਜਾ ਰਿਹਾ ਸੀ ਕਿ ਅਚਾਨਕ ਇੱਕ ਮੋਟਰਸਾਈਕਲ ਵਿਚਕਾਰ ਆ ਗਿਆ ਅਤੇ ਉਸ ਨੂੰ ਬਚਾਉਣ ਲਈ ਕਾਰ ਸੜਕ ਦੇ ਵਿਚਕਾਰ ਚਲੀ ਗਈ। ਇਸ ਦੌਰਾਨ ਦੂਜੇ ਪਾਸੇ ਤੋਂ ਆ ਰਹੀ ਕਾਰ ਨਾਲ ਟੱਕਰ ਹੋ ਗਈ। ਜਿਸ ਵਿੱਚ ਮੇਰੀ 48 ਸਾਲਾ ਮਾਤਾ ਕਮਲੇਸ਼ ਦੀ ਮੌਤ ਹੋ ਗਈ। ਕਾਰ 'ਚ 4 ਲੋਕ ਸਵਾਰ ਸਨ। ਸਾਰੇ ਲੋਕ ਜ਼ਖਮੀ ਹੋ ਗਏ ਹਨ।

4 ਜ਼ਖਮੀਆਂ ਦਾ ਇਲਾਜ ਜਾਰੀ 

ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਪਿੰਡ ਲੰਡੇਕੇ ਕੋਲ ਦੋ ਕਾਰਾਂ ਦੀ ਟੱਕਰ ਹੋ ਗਈ ਸੀ। ਜਿਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਜਦੋਂ ਕਿ ਚਾਰ ਜਣਿਆਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।